ਚੰਡੀਗੜ੍ਹ:ਪੰਜਾਬ ਸਰਕਾਰ ਦਾ 15ਵਾਂ ਵਿਸ਼ੇਸ਼ ਇਜਲਾਸ (Session) ਅੱਜ ਹੋਣ ਜਾ ਰਿਹਾ ਹੈ। ਸਰਕਾਰ ਵਲੋਂ ਬੁਲਾਇਆ ਗਿਆ ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਸਭ ਤੋਂ ਪਹਿਲਾਂ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਜਲਾਸ ਤੋਂ ਪਹਿਲਾ ਕਾਕਾ ਰਣਦੀਪ ਸਿੰਘ ਨੇ ਕਿਹਾ ਹੈ ਵਿਧਾਨ ਸਭਾ (Vidhan Sabha) ਦਾ ਇਜਲਾਸ 6 ਮਹੀਨੇ ਵਿਚ ਇਕ ਵਾਰ ਸੱਦਣਾ ਜਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਨੇ ਕਿਹਾ ਪਾਰਟੀ ਦੇ ਆਗੂ ਜੋ ਵੀ ਫੈਸਲਾ ਲੈਣਗੇ ਅਸੀਂ ਉਨ੍ਹਾਂ ਦੇ ਨਾਲ ਖੜ੍ਹਾਂਗੇ।
ਵਿਧਾਨ ਸਭਾ ਸਪੀਕਰ ਕਰਨਗੇ ਸੰਬੋਧਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਇਜਲਾਸ ਨੂੰ ਸੰਬੋਧਨ ਕੀਤਾ ਜਾਵੇਗਾ। ਸੈਸ਼ਨ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ,ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਮੌਜੂਦ ਰਹਿਣਗੇ। ਹਾਲਾਂਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਸੀ ਪਰ ਸੂਤਰ ਦੱਸਦੇ ਹਨ ਕਿ ਉਨ੍ਹਾਂ ਦੇ ਆਉਣ ਦੀਆਂ ਸੰਭਾਵਨਾਵਾਂ ਮੱਧਮ ਹਨ।