ਬਠਿੰਡਾ: ਇਸ ਸਬੰਧੀ ਕਿਸਾਨਾਂ ਦਾ ਕਹਿਣਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਉਨ੍ਹਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਮਹਿੰਗਾਈ ਖਿਲਾਫ਼ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ।
Live Update: ਮਹਿੰਗਾਈ ਖਿਲਾਫ਼ ਕਿਸਾਨਾਂ ਦੀ ਲਲਕਾਰ
14:44 July 08
ਹਰ ਵਰਗ ਨੂੰ ਸਾਥ ਦੇਣ ਦੀ ਲੋੜ
14:43 July 08
ਲਗਾਤਾਰ ਵਾਹਨਾਂ ਦੇ ਵਜਾਏ ਹਾਰਨ
ਬਠਿੰਡਾ: ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਨੂੰ ਜਗਾਉਣ ਲਈ ਕਿਸਾਨਾਂ ਵਲੋਂ ਲਗਾਤਾਰ ਅੱਠ ਮਿੰਟ ਵਾਹਨਾਂ ਦੇ ਹਾਰਨ ਵਜਾਏ ਗਏ।
12:53 July 08
ਔਰਤਾਂ ਨੇ ਸਿਲੰਡਰ ਰੱਖ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਜਿਥੇ ਕਿਸਾਨਾਂ ਵਲੋਂ ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਅੰਮ੍ਰਿਤਸਰ 'ਚ ਔਰਤਾਂ ਵਲੋਂ ਵੀ ਪ੍ਰਦਰਸ਼ਨ 'ਚ ਸਾਥ ਦਿੰਦਿਆਂ ਸਿਲੰਡਰ ਰੱਖ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਹੈ।
12:37 July 08
ਕਾਰਪੋਰੇਟ ਘਰਾਣਿਆਂ ਨੂੰ ਦਿੱਤਾ ਜਾ ਰਿਹਾ ਲਾਭ-ਕਿਸਾਨ
ਲੁਧਿਆਣਾ: ਮਹਿੰਗਾਈ ਖਿਲਾਫ਼ ਸੜਕਾਂ 'ਤੇ ਉਤਰੇ ਕਿਸਾਨਾਂ ਦਾ ਕਹਿਣਾ ਕਿ ਸਰਕਾਰਾਂ ਵਲੋਂ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਦੇ ਚੱਕਰ 'ਚ ਆਮ ਵਰਗ ਦਾ ਧਿਆਨ ਨਹੀਂ ਰੱਖ ਰਹੀ।
12:33 July 08
ਸ੍ਰੀ ਫਤਿਹਗੜ੍ਹ ਸਾਹਿਬ 'ਚ ਕਿਸਾਨਾਂ ਦਾ ਪ੍ਰਦਰਸ਼ਨ
ਸ੍ਰੀ ਫ਼ਤਿਹਗੜ੍ਹ ਸਾਹਿਬ: ਜਿਥੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਖਿਲਾਫ਼ ਸੰਘਰਸ਼ ਕਰ ਰਹੇ ਹਨ, ਉਥੇ ਹੀ ਹੁਣ ਤੇਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਵੀ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ਵਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
11:48 July 08
ਹਾਰਨ ਵਜਾ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼
ਚੰਡੀਗੜ੍ਹ: ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈਕੇ ਕਿਸਾਨਾਂ ਨੇ ਹੱਲਾ ਬੋਲਿਆ ਹੈ। ਜਿਸ ਨੂੰ ਲੈਕੇ ਕਿਸਾਨਾਂ ਵਲੋਂ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਵਾਹਨਾਂ ਦੇ ਹਾਰਨ ਵਜਾ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।