ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ ਵਿੱਚ ਸਮੂਹ ਐਸਐਸਪੀਜ਼ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਅਪਰਾਧ, ਡਰੱਗ ਅਤੇ ਮਾਫੀਆ ਨੂੰ ਨੱਥ ਪਾਉਣ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਮੀਟਿੰਗ 'ਚ ਮੁੱਖ ਮੰਤਰੀ ਨੇ ਗੈਂਗਸਟਰਾਂ ਨੂੰ ਲੈ ਕੇ ਵੱਡਾ ਆਦੇਸ਼ ਦਿੱਤਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗੈਂਗਸਟਰਾਂ ਅਤੇ ਗੈਂਗ ਵਾਰ ਨੂੰ ਰੋਕਣ ਲਈ ‘ਐਂਟੀ ਗੈਂਗਸਟਰ ਟਾਸਕ ਫੋਰਸ’ (Anti-Gangster Task Force) ਦਾ ਗਠਨ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਧਿਕਾਰੀ ਕਰਨਗੇ। ਇਹ ਐਂਟੀ ਗੈਂਗਸਟਰ ਟਾਸਕ ਫੋਰਸ ਗੈਂਗਸਟਰਾਂ ਦੀ ਹਰਕਤ 'ਤੇ ਤਿੱਖੀ ਨਜ਼ਰ ਰੱਖੇਗੀ। ਟਾਸਕ ਫੋਰਸ ਨੂੰ ਗੈਂਗਸਟਰਾਂ ਨੂੰ ਲੋੜ ਪੈਣ 'ਤੇ ਕਾਬੂ ਕਰਨ ਦਾ ਕੰਮ ਸੌਂਪਿਆ ਜਾਵੇਗਾ।