ਚੰਡੀਗੜ੍ਹ:ਕੋਟਕਪੂਰਾ ਗੋਲੀਕਾਂਡ (Kotkapura Golikand) ਮਾਮਲੇ ਦਾ ਮਾਮਲਾ ਫਿਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਦੇ ਵਿੱਚ ਹੁਣ ਪੰਜਾਬ ਸਰਕਾਰ (Government of Punjab) ਵੱਲੋਂ ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸੂਬਾ ਸਰਕਾਰ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਐਸਐਲਪੀ ਫਾਈਲ ਦਾਇਰ ਕੀਤੀ ਗਈ ਹੈ। ਇਸ ਮਸਲੇ ਤੇ ਹੁਣ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸੁਪਰੀਮ ਕੋਰਟ ਸੁਣਵਾਈ ਕਰੇਗਾ।
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ - Punjab Government
ਕੋਟਕਪੂਰਾ ਗੋਲੀਕਾਂਡ (Kotkapura Golikand) ਮਾਮਲੇ ਦੇ ਵਿੱਚ ਹੁਣ ਨਵਾਂ ਮੋੜ ਆਉਂਦਾ ਦਿਖਾਈ ਦੇ ਰਿਹਾ ਹੈ। ਹੁਣ ਸੂਬਾ ਸਰਕਾਰ (State Government) ਦੇ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ (Supreme Court) ਦੇ ਵਿੱਚ ਚੁਣੌਤੀ ਦਿੱਤੀ ਗਈ ਹੈ।
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
ਜਿਕਰਯੋਗ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਕੋਟਕਪੁਰਾ ਗੋਲੀਕਾਂਡ ਮਾਮਲੇ ਦੇ ਵਿੱਚ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਖਾਰਿਜ ਕਰ ਦਿੱਤਾ ਸੀ। ਇਸ ਦੌਰਾਨ ਹਾਈਕੋਰਟ ਦੇ ਵੱਲੋਂ ਜਾਂਚ ਦੇ ਲਈ ਨਵੀਂ SIT ਬਣਾਉਣ ਦੇ ਆਦੇਸ਼ ਦਿੱਤੇ ਗਏ ਸਨ ਤੇ ਨਾਲ ਹੀ ਕਿਹਾ ਗਿਆ ਸੀ ਕਿ ਕੁੰਵਰ ਵਿਜੈ ਪ੍ਰਤਾਪ ਨੂੰ SIT ਵਿੱਚ ਸ਼ਾਮਿਲ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ:ਸੁਮੇਧ ਸੈਣੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ 'ਚ ਸੁਣਵਾਈ ਜਾਰੀ