ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਤਾ ਸੰਭਾਲਣ ਤੋਂ ਬਾਅਦ ਅਫਸਰਸ਼ਾਹੀ ਵਿੱਚ ਲਗਾਤਰ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪਿਛਲੇ ਦਿਨੀਂ ਸੂਬੇ 'ਚ ਡੀਜੀਪੀ ਵੀ ਬਦਲਿਆ ਗਿਆ ਸੀ। ਡੀਜੀਪੀ ਵੀ.ਕੇ ਭਾਵਰਾ ਦੇ ਛੁੱਟੀ 'ਤੇ ਜਾਣ ਤੋਂ ਬਾਅਦ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ 'ਚ ਪ੍ਰਸ਼ਾਸਨਿਕ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 113 ਆਈ.ਪੀ.ਐੱਸ. ਅਤੇ ਪੀ.ਪੀ.ਐੱਸ. ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ।
ਇਹ ਵੀ ਪੜ੍ਹੋ:ਟੈਂਟ ਵਾਲੇ ਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਗੇ ਤਰਲਾ, ਮੇਰੇ ਪੈਸੇ ਤਾਂ ਦੇ ਦਿਓ, ਨਹੀਂ...!