ਚੰਡੀਗੜ੍ਹ: ਬਿਜਲੀ ਸਮਝੌਤਿਆਂ (Power agreements) ਨੂੰ ਲੈਕੇ ਪੰਜਾਬ ਸਰਕਾਰ (Government of Punjab) ਨੂੰ ਵੱਡਾ ਝਟਕਾ ਲੱਗਾ ਹੈ। ਚਾਰ ਨਿੱਜੀ ਬਿਜਲੀ ਸਮਝੌਤੇ (Power agreements) ਰੱਦ ਕਰਨ 'ਤੇ ਰੋਕ ਲੱਗ ਗਈ ਹੈ। ਬਿਜਲੀ ਟ੍ਰਿਬਿਊਨਲ (Power tribunal) ਨੇ ਪੰਜਾਬ ਸਰਕਾਰ ਦੇ ਫੈਸਲੇ ਉਤੇ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ (Government of Punjab) ਵਲੋਂ ਨਿੱਜੀ ਕੰਪਨੀਆਂ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕ ਕੇ ਬਿਜਲੀ ਸਮਝੌਤੇ (Power agreements) ਰੱਦ ਕਰਨ ਦੀ ਤਿਆਰੀ ਕਰ ਲਈ ਸੀ। ਜਿਸ ਦੇ ਚੱਲਦਿਆਂ ਕੁਝ ਕੰਪਨੀਆਂ ਨਾਲ ਸਮਝੌਤੇ ਰੱਦ ਵੀ ਕਰ ਦਿੱਤੇ ਸਨ। ਜਿਸ ਤੋਂ ਬਾਅਦ ਕੰਪਨੀਆਂ ਵਲੋਂ ਟ੍ਰਿਬਿਊਨਲ (Power tribunal) ਕੋਲ ਪਹੁੰਚ ਕੀਤੀ ਸੀ। ਹੁਣ ਬਿਜਲੀ ਟ੍ਰਿਬਿਊਨਲ (Power tribunal) ਨੇ ਪੰਜਾਬ ਸਰਕਾਰ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ।