ਪੰਜਾਬ

punjab

ETV Bharat / city

ਟਰਾਂਸਪੋਰਟ ਮਾਫੀਆ ਖਿਲਾਫ਼ ਵੱਡੀ ਕਾਰਵਾਈ, 25 ਹੋਰ ਬੱਸਾਂ ਜ਼ਬਤ - ਲਿਬੜਾ

ਟਰਾਂਸਪੋਰਟ ਵਿਭਾਗ (Transportation Department) ਨੇ ਵੱਡੇ ਘਰਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ’ਤੇ ਵੱਡੀ ਕਾਰਵਾਈ ਕਰਦੇ ਹੋਏ 25 ਬੱਸਾਂ ਨੂੰ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਬੱਸਾਂ ਬਿਨਾਂ ਟੈਕਸ ਅਤੇ ਟਾਇਮ ਤੋਂ ਚੱਲ ਰਹੀਆਂ ਸਨ। ਇਸਦੇ ਨਾਲ ਵਿਭਾਗ ਨੇ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ।

ਟਰਾਂਸਪੋਰਟ ਮਾਫੀਆ ਖਿਲਾਫ਼ ਵੱਡੀ ਕਾਰਵਾਈ
ਟਰਾਂਸਪੋਰਟ ਮਾਫੀਆ ਖਿਲਾਫ਼ ਵੱਡੀ ਕਾਰਵਾਈ

By

Published : Oct 10, 2021, 9:17 PM IST

ਚੰਡੀਗੜ੍ਹ:ਟਰਾਂਸਪੋਰਟ ਵਿਭਾਗ(Transportation Department) ਗੁਰਦਾਸਪੁਰ ਨੇ ਅੱਜ (ਐਤਵਾਰ) ਨੂੰ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕਰਦਿਆਂ ਬਿਨਾਂ ਟੈਕਸ, ਬਿਨਾਂ ਟਾਈਮ ਤੋਂ ਚੱਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ।

ਟਰਾਂਸਪੋਰਟ ਮਾਫੀਆ ਖਿਲਾਫ਼ ਵੱਡੀ ਕਾਰਵਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਰੰਧਾਵਾ, ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਜੋ ਬਿਨਾਂ ਟੈਕਸ, ਡਿਫਾਲਟਰ ਅਤੇ ਬਿਨਾਂ ਟਾਈਮ ਤੋੋਂ ਚੱਲ ਰਹੀਆਂ ਸਨ, ਸਬੰਧੀ ਕਾਰਵਾਈ ਕੀਤੀ ਗਈ ਹੈ।

ਟਰਾਂਸਪੋਰਟ ਮਾਫੀਆ ਖਿਲਾਫ਼ ਵੱਡੀ ਕਾਰਵਾਈ

ਉਨ੍ਹਾਂ ਦੱਸਿਆ ਕਿ ਇਸ ਵਿਚ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਜਿਵੇਂ ਰਾਜਧਾਨੀ, ਡੱਬਵਾਲੀ ਤੇ ਲਿਬੜਾ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਿਲ ਹਨ, ਜਿੰਨਾਂ ਨੂੰ ਜ਼ਬਤ ਕੀਤਾ ਗਿਆ ਹੈ।

ਟਰਾਂਸਪੋਰਟ ਮਾਫੀਆ ਖਿਲਾਫ਼ ਵੱਡੀ ਕਾਰਵਾਈ

ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਵਿਭਾਗ ਵੱਲੋਂ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟਰਾਂਸਪੋਰਟ ਵਿਭਾਗ ਵਿੱਚ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿੱਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਹੈ ਤੇ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ:ਰਾਜਾ ਵੜਿੰਗ ਦਾ ਵੱਡਾ ਐਕਸ਼ਨ, 2 ਬੱਸਾਂ ਕੀਤੀਆਂ ਥਾਣੇ 'ਚ ਬੰਦ

ABOUT THE AUTHOR

...view details