ਚੰਡੀਗੜ੍ਹ:ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਵਿੱਕੀ ਮਿੱਡੂਖੇੜਾ ਕਤਲਕਾਂਡ ਮਾਮਲੇ ’ਚ ਸਿੱਧੂ ਮੂਸੇਵਾਲਾ ਦੇ ਕਥਿਤ ਮੈਨੇਜਰ ਸ਼ਗਨਪ੍ਰੀਤ ਦੀ ਜ਼ਮਾਨਤ ਪਟੀਸ਼ਨ ਦੇ ਮਾਮਲੇ ’ਚ ਸੁਣਵਾਈ ਹੋਈ। ਦੱਸ ਦਈਏ ਕਿ ਸ਼ਗਨਪ੍ਰੀਤ ਵੱਲੋਂ ਹਾਈਕੋਰਟ ਤੋਂ ਸੁਰੱਖਿਆ ਮੰਗੀ ਹੈ। ਮਾਮਲੇ ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਸ਼ਗਨਪ੍ਰੀਤ ਨੂੰ ਵਕੀਲ ਦੱਸ ਦੇਣ ਕਿ ਫਿਲਹਾਲ ਰਾਹਤ ਦੇ ਦਿੱਤੀ ਜਾਵੇਗੀ ਪਰ ਬਾਅਦ ਚ ਕੋਰਟ ਜ਼ਮਾਨਤ ਰੱਦ ਵੀ ਕਰ ਸਕਦੀ ਹੈ।
ਦੱਸ ਦਈਏ ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਨੂੰ ਹੋਵੇਗੀ। ਕੋਰਟ ਨੇ ਇਹ ਵੀ ਕਿਹਾ ਹੈ ਕਿ ਸ਼ਗਨਪ੍ਰੀਤ ਇਹ ਨਾ ਸਮਝੇ ਕਿ ਜੇਕਰ ਅਜੇ ਰਾਹਤ ਮਿਲ ਗਈ ਤਾਂ ਬਾਅਦ ਚ ਗ੍ਰਿਫਤਾਰੀ ਨਹੀਂ ਹੋ ਸਕਦੀ। ਦੂਜੇ ਪਾਸੇ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਸ਼ਗਨਪ੍ਰੀਤ ਦੇ ਖਿਲਾਫ ਸਬੂਤ ਹੈ।
ਸ਼ਗਨਪ੍ਰੀਤ ਨੇ ਹਾਈਕੋਰਟ ਚ ਦਾਇਰ ਕੀਤੀਆਂ ਹਨ ਪਟੀਸ਼ਨਾਂ: ਦੱਸ ਦਈਏ ਕਿ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਵੱਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਉਸ ਵੱਲੋਂ ਹਾਈਕੋਰਟ ਵਿੱਚ 2 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਸ਼ਗਨਪ੍ਰੀਤ ਵੱਲੋਂ ਮਿੱਡੂਖੇੜਾ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਹੈ ਅਤੇ ਨਾਲ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਜਾਨ ਨੂੰ ਖਤਰਾ ਦੱਸਿਆ ਗਿਆ ਹੈ।