ਪੰਜਾਬ

punjab

ETV Bharat / city

ਪੰਜਾਬ ਸਰਕਾਰ ਨੇ ਸ਼ਹੀਦਾਂ ਨੂੰ ਮਿਲਣ ਵਾਲੇ ਮੁਆਵਜ਼ੇ ਵਿੱਚ ਕੀਤਾ ਵਾਧਾ, ਨੋਟੀਫਿਕੇਸ਼ਨ ਜਾਰੀ - ਕੈਪਟਨ ਅਮਰਿੰਦਰ ਸਿੰਘ

ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਹੀਦ ਅਤੇ ਅਪਾਹਜ ਸੈਨਿਕਾਂ ਦੇ ਵਾਰਸਾਂ ਲਈ ਐਕਸ਼ ਗ੍ਰੇਸ਼ੀਆ ਦੀ ਰਾਸ਼ੀ ਵਿੱਚ ਵਾਧਾ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : Jul 30, 2020, 5:04 PM IST

ਚੰਡੀਗੜ੍ਹ: ਵੱਖ-ਵੱਖ ਆਪਰੇਸ਼ਨਾਂ ਵਿੱਚ ਸ਼ਹੀਦ ਅਤੇ ਅਪਾਹਜ ਹੋਏ ਸੈਨਿਕਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਐਕਸ਼ ਗ੍ਰੇਸ਼ੀਆ ਦੀ ਰਾਸ਼ੀ ਵਿੱਚ ਕਈ ਗੁਣਾ ਵਾਧਾ ਨੋਟੀਫਾਈ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਹੀਦ ਸੈਨਿਕਾਂ ਦੇ ਵਾਰਸਾਂ ਨੂੰ ਅਦਾ ਕੀਤੀ ਜਾਣ ਵਾਲੀ ਕੁੱਲ ਰਕਮ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਗਈ ਹੈ। ਸ਼ਾਦੀਸ਼ੁਦਾ ਸ਼ਹੀਦ ਸਿਪਾਹੀ ਦੇ ਮਾਮਲੇ ਵਿੱਚ 35 ਲੱਖ ਰੁਪਏ ਐਕਸ ਗ੍ਰੇਸ਼ੀਆ, ਮਾਪਿਆਂ ਨੂੰ 10 ਲੱਖ ਰੁਪਏ ਦੀ ਵਾਧੂ ਰਾਹਤ ਅਤੇ ਪਲਾਟ ਦੇ ਬਦਲੇ ਨਕਦ ਵਜੋਂ 5 ਲੱਖ ਰੁਪਏ ਦਿੱਤੇ ਜਾਣਗੇ। ਜੇ ਸ਼ਹੀਦ ਸੈਨਿਕ ਸ਼ਾਦੀਸ਼ੁਦਾ ਨਹੀਂ ਸੀ ਤਾਂ ਸ਼ਹੀਦ ਦੇ ਵਾਰਸਾਂ ਨੂੰ 45 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਲਾਟ ਦੇ ਬਦਲੇ 5 ਲੱਖ ਰੁਪਏ ਨਕਦ ਵਜੋਂ ਦਿੱਤੇ ਜਾਣਗੇ।ਬੁਲਾਰੇ ਨੇ ਅੱਗੇ ਦੱਸਿਆ ਕਿ ਵੱਖ-ਵੱਖ ਆਪਰੇਸ਼ਨਾਂ ਵਿੱਚ ਅਪਾਹਜ ਹੋਏ ਸੈਨਿਕਾਂ ਨੂੰ ਅਦਾ ਕੀਤੀ ਜਾਣ ਵਾਲੀ ਰਕਮ ਵਿੱਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ, ਜਿੱਥੇ 76 ਫੀਸਦੀ ਤੋਂ 100 ਫੀਸਦੀ ਅਪੰਗਤਾ ਵਾਲੇ ਸੈਨਿਕਾਂ ਨੂੰ 20 ਲੱਖ ਰੁਪਏ, 51 ਫੀਸਦੀ ਤੋਂ 75 ਫੀਸਦੀ ਅਪੰਗਤਾ ਲਈ 10 ਲੱਖ ਰੁਪਏ ਅਤੇ 25 ਫੀਸਦੀ ਤੋਂ 50 ਫੀਸਦੀ ਅਪੰਗਤਾ ਲਈ 5 ਲੱਖ ਰੁਪਏ ਦਿੱਤੇ ਜਾਣਗੇ।ਬੁਲਾਰੇ ਨੇ ਕਿਹਾ ਕਿ ਵਧੀਆਂ ਦਰਾਂ 15 ਜੂਨ, 2020 ਤੋਂ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾਂ ’ਤੇ ਲਾਗੂ ਹੋਣਗੀਆਂ। ਵਿੱਤ ਵਿਭਾਗ ਨੇ ਐਕਸ ਗ੍ਰੇਸ਼ੀਆ ਦੀ ਕੁੱਲ ਰਾਸ਼ੀ ਦਾ 10 ਫੀਸਦੀ (5 ਲੱਖ ਰੁਪਏ) ਸ਼ਹੀਦ ਸੈਨਿਕ ਦੇ ਭੋਗ ਸਮਾਰੋਹ ਮੌਕੇ ਦੇਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ ਅਤੇ ਬਾਕੀ 90 ਫੀਸਦੀ ਰੱਖਿਆ ਮੰਤਰਾਲੇ ਦੇ ਏਕੀਕ੍ਰਿਤ ਹੈਡਕੁਆਟਰਾਂ ਤੋਂ ਬੈਟਲ ਕੈਜੁਅਲਟੀ ਰਿਪੋਰਟ ਮਿਲਣ ਤੋਂ ਬਾਅਦ ਸ਼ਹੀਦ ਦੇ ਵਾਰਸਾਂ ਨੂੰ ਦਿੱਤੀ ਜਾਵੇਗੀ।

ABOUT THE AUTHOR

...view details