ਚੰਡੀਗੜ੍ਹ:ਪੰਜਾਬ ਦੇ ਜ਼ਿਲ੍ਹਾ ਪਟਿਆਲਾ ਵਿਖੇ ਦੋ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਪੰਜਾਬ ਦੀ ਕਾਨੂੰਨ ਦੀ ਵਿਵਸਥਾ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਉੱਥੇ ਹੀ ਦੂਜੇ ਪਾਸੇ ਵਿਰੋਧੀਆਂ ਵੱਲੋਂ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਦੱਸ ਦਈਏ ਕਿ ਬੀਜੇਪੀ ਆਗੂ ਮਨਜਿੰਦਰ ਸਿੰਘ ਵੱਲੋਂ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਚ ਪਿਛਲੇ 21 ਦਿਨਾਂ ’ਚ 19 ਕਤਲ ਅਤੇ ਪਟਿਆਲਾ ’ਚ 2 ਕਤਲ ਨੂੰ ਅੰਜਾਮ ਦਿੱਤਾ ਗਿਆ। ਪੰਜਾਬ ਦੀ ਅਮਨ ਸ਼ਾਂਤੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਿਆਨ ਦੇਣ ਦੀ ਲੋੜ ਹੈ।
ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੇ ਤੁਹਾਨੂੰ ਬਹੁਤ ਵੱਡਾ ਫਤਵਾ ਦਿੱਤਾ ਹੈ । ਆਮ ਆਦਮੀ ਪਾਰਟੀ ਪੰਜਾਬ ਨੂੰ ਉਨ੍ਹਾਂ ਤੇ ਧਿਆਨ ਦੇਣ ਦੀ ਲੋੜ ਹੈ ਜੋ ਪੰਜਾਬ ਦੀ ਅਮਨ ਸ਼ਾਂਤੀ ਨਾਲ ਖਿਲਵਾੜ ਕਰ ਰਹੀ ਹੈ। ਦੱਸ ਦਈਏ ਕਿ ਸਿਰਸਾ ਨੇ ਆਪਣੇ ਇਸ ਟਵੀਟ ਦੇ ਨਾਲ ਫਾਇਰਿੰਗ ਦੀ ਵੀਡੀਓ ਵੀ ਸਾਂਝੀ ਕੀਤੀ ਹੈ।
ਕਾਬਿਲੇਗੌਰ ਹੈ ਕਿ ਪਟਿਆਲਾ ਚ ਇੱਕ ਦਿਨ ਚ ਦੋ ਕਤਲ ਦੇ ਮਾਮਲਿਆਂ ਨੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਕ ਵਿਅਕਤੀ ਦਾ ਕਤਲ ਗੋਲੀ ਮਾਰ ਕੇ ਅਤੇ ਦੂਜੇ ਦਾ ਚਾਕੂ ਮਾਰ ਕੇ ਕੀਤਾ ਗਿਆ ਹੈ। ਗੋਲੀ ਚਲਾਉਣ ਵਾਲੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਯੂਨੀਵਰਸਿਟੀ ਦੇ ਕੋਲ ਗੋਲੀ ਚਲਾਈ ਗਈ ਹੈ। ਮ੍ਰਿਤਕਾਂ ਚੋਂ ਇੱਕ ਕੱਬਡੀ ਖਿਡਾਰੀ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਦੋਵੇਂ ਮਾਮਲੇ ਦਰਜ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ:ਪੰਜਾਬੀ ਯੂਨੀਵਰਸਿਟੀ ਕੋਲ ਇੱਕ ਹੋਰ ਕਬੱਡੀ ਖਿਡਾਰੀ ਦਾ ਕਤਲ !