ਪੰਜਾਬ

punjab

ETV Bharat / city

1984 ਸਿੱਖ ਕਤਲੇਆਮ ਮਾਮਲੇ 'ਚ ਘਿਰੀ ਯੋਗੀ ਸਰਕਾਰ - missing files of 1984 Kanpur Genocide

SIT ਨੇ ਦਾਅਵਾ ਕੀਤਾ ਸੀ ਕਿ 1984 ਵਿੱਚ ਸਿੱਖ ਕਤਲੇਆਮ ਨਾਲ ਸਬੰਧਤ ਅਹਿਮ ਫਾਈਲਾਂ ਕਾਨਪੁਰ ਵਿੱਚ ਸਰਕਾਰੀ ਰਿਕਾਰਡਾਂ ਤੋਂ ਗਾਇਬ ਹੋ ਗਈਆਂ ਹਨ। ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ 125 ਤੋਂ ਵੱਧ ਸਿੱਖਾਂ ਦਾ ਕਤਲੇਆਮ ਹੋਇਆ ਸੀ।

ਫ਼ੋਟੋ

By

Published : Sep 16, 2019, 5:19 PM IST

ਨਵੀਂ ਦਿੱਲੀ: ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਨੇ 1984 ਵਿੱਚ ਕਾਨਪੁਰ 'ਚ ਹੋਏ ਸਿੱਖ ਕਤਲੇਆਮ ਬਾਰੇ ਵੱਡਾ ਖ਼ੁਲਾਸਾ ਕੀਤਾ ਹੈ। ਕਮੇਟੀ ਮੈਂਬਰਾਂ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਈ ਫਾਈਲ ਗੁੰਮ ਨਹੀਂ ਹੋਈ ਹੈ। ਦੱਸ ਦੇਈਏ ਸੂਬਾ ਸਰਕਾਰ ਵੱਲੋਂ ਫਰਵਰੀ, 2019 ਵਿੱਚ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਰਿਕਾਰਡ ਵਿੱਚੋਂ ਅਹਿਮ ਫਾਈਲਾਂ ਗਾਇਬ ਹੋਣ ਦਾ ਦਾਅਵਾ ਕੀਤਾ ਹੈ। ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਨੇ ਦੱਸਿਆ ਕਿ ਕੇਸ ਨਾਲ ਸਬੰਧਿਤ 16 ਐੱਫ.ਆਈ.ਆਰ ਉਨ੍ਹਾਂ ਕੋਲ ਹਨ। 2015 ਤੋਂ ਉਨ੍ਹਾਂ ਕੋਲ ਸਟੇਟ ਰਿਪੋਰਟ ਆਈ ਹੈ।

ਕਮੇਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਫਾਈਲ ਗੁੰਮ ਹੋਣ ਦੀ ਖ਼ਬਰ ਜਾਣ ਬੁੱਝ ਕੇ ਚਲਾਈ ਜਾ ਰਹੀ ਹੈ। UP ਸਰਕਾਰ ਸੁਪਰੀਮ ਕੋਰਟ ਵਿੱਚ ਸਟੇਟਸ ਰਿਪੋਰਟ ਨਹੀਂ ਦੇ ਰਹੀ। ਉਨ੍ਹਾਂ ਸਰਕਾਰ 'ਤੇ ਵੀ ਢਿੱਲੇ ਰਵੱਈੇਏ ਦਾ ਇਲਜ਼ਾਮ ਲਾਇਆ। ਇਸ ਕਰਕੇ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ 'ਤੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਜੋ ਫਾਈਲ ਹੈ, ਉਹ ਯੂਪੀ ਸਰਕਾਰ ਨੂੰ ਦੇਣ ਲਈ ਤਿਆਰ ਹੈ।

ਦੱਸਣਯੋਗ ਹੈ ਕਿ 31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਸਿੱਖਾਂ ਦੇ ਕਤਲੇਆਮ ਮਗਰੋਂ ਕਾਨਪੁਰ ਵਿੱਚ ਸਭ ਤੋਂ ਵੱਧ ਲੋਕ ਮਾਰੇ ਗਏ ਸੀ।

ਫ਼ੋਟੋ

ਇਸ ਮਾਮਲੇ ਨੂੰ ਲੈ ਕੇ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇੱਕ ਚਿੱਠੀ ਲਿਖ ਕੇ ਇਸ ਮਾਮਲੇ 'ਚ ਸੂਬਤਾਂ ਨੂੰ ਨਸ਼ਟ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ABOUT THE AUTHOR

...view details