ਚੰਡੀਗੜ੍ਹ:ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ (Mankirat Aulakh receives death threat) ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਚੱਲ ਰਹੀਆਂ ਖਬਰਾਂ ਮੁਤਾਬਿਕ ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਹੈ ਕਿ ਮਨਕੀਰਤ ਔਲਖ ਨੂੰ ਸੋਸ਼ਲ ਮੀਡੀਆ ’ਤੇ ਧਮਕੀ ਦਿੱਤੀ ਗਈ ਹੈ।
ਸੂਤਰਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਅੰਤਰਰਾਸ਼ਟਰੀ ਸੰਦੀਪ ਸਿੰਘ ਨੰਗਲ ਅੰਬੀਆ ਨੂੰ ਮਾਰਨ ਵਾਲੇ ਗੈਂਗਸਟਰ ਗਰੁੱਪ ਦੇ ਮੈਂਬਰਾਂ ਵੱਲੋਂ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਪੰਜਾਬ ’ਚ ਪੁਲਿਸ ਪ੍ਰਸ਼ਾਸਨ ਦੀ ਸੁਰੱਖਿਆ ਸਵਾਲਾਂ ਦੇ ਘੇਰੇ ਚ ਆ ਗਈ ਹੈ।
ਉੱਥੇ ਹੀ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬੀ ਗਾਇਕ ਮਨਕੀਰਤ ਔਲਖ ਪੰਜਾਬ ਦੇ ਸੀਐੱਮ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰ ਸਕਦੇ ਹਨ ਇਸ ਦੌਰਾਨ ਉਹ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ ਹਨ, ਪਰ ਈਟੀਵੀ ਭਾਰਤ ਇਸ ਖਬਰ ਦੀ ਪੁਸ਼ਟੀ ਨਹੀਂ ਕਰਦਾ ਹੈ।
ਕਾਬਿਲੇਗੌਰ ਹੈ ਕਿ ਕੁਝ ਸਮਾਂ ਪਹਿਲਾਂ ਅੰਤਰਰਾਸ਼ਟਰੀ ਸੰਦੀਪ ਸਿੰਘ ਨੰਗਲ ਅੰਬੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਨੇ 5 ਗੈਂਗਸਟਰਾਂ ਨੂੰ ਹਿਰਾਸਤ ਵਿੱਚ ਲਿਆ। ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ ਦੇ ਇਨਸਾਫ਼ ਲਈ ਕਬੱਡੀ ਖਿਡਾਰੀਆਂ, ਕੋਚਾਂ ਅਤੇ ਸੰਤ ਸਮਾਜ ਦੇ ਮੁਖੀਆਂ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਸੀ।
ਇਹ ਵੀ ਪੜੋ:ਫ਼ਿਲਮ 'ਦਾ ਕਸ਼ਮੀਰ ਫਾਈਲਜ਼' ਕਾਲਪਨਿਕ ਹੈ: ਸੱਜਾਦ ਲੋਨ