ਚੰਡੀਗੜ੍ਹ:2022 ’ਚ ਪੰਜਾਬ ਦੀ ਸੱਤਾ ਹਾਸਲ ਕਰਨ ਲਈ ਹਰ ਪਾਰਟੀ ਵੱਲੋਂ ਅੱਡੀ-ਚੋਟੀ ਦਾ ਜੋਰ ਲਗਾਇਆ ਜਾ ਰਿਹਾ ਹੈ ਤੇ ਹਰ ਵਰਗ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਜੇਕਰ ਵਪਾਰੀ ਵਰਗ (Merchant category) ਦੀ ਗੱਲ ਕੀਤੀ ਜਾਵੇ ਤਾਂ ਹਰ ਪਾਰਟੀ ਵੱਲੋਂ ਇਸ ਵਾਰ ਕਾਰੋਬਾਰੀਆਂ ਨੂੰ ਆਪਣੇ ਵੱਲ ਖਿੱਚਣ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ। ਉਥੇ ਹੀ ਜੇਕਰ ਕਾਂਗਰਸ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅੱਜ ਲੁਧਿਆਣਾ ਵਿਖੇ ਵਪਾਰੀ ਵਰਗ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜੋ: ਅਰਵਿੰਦ ਕੇਜਰੀਵਾਲ ਦੇ ਦੌਰੇ ਦਾ ਦੂਜਾ ਦਿਨ, ਕਰ ਸਕਦੇ ਨੇ ਵੱਡੇ ਐਲਾਨ...
ਦੱਸ ਦਈਏ ਕਿ ਇਸ ਮੌਕੇ ਵਪਾਰੀ ਬਿਜਲੀ ਦੀ ਕਮੀ ਅਤੇ ਕੋਲੇ ਦੀ ਕਮੀ ਦਾ ਮੁੱਦਾ ਉਠਾ ਸਕਦੇ ਹਨ, ਇਸ ਤੋਂ ਇਲਾਵਾ ਵਪਾਰੀ ਤਿਆਰ ਕੱਪੜਿਆਂ 'ਤੇ ਵਧੇ ਹੋਏ ਜੀਐਸਟੀ ‘ਤੇ ਵੀ ਸਵਾਲ ਉਠਾ ਸਕਦੇ ਹਨ। ਉਥੇ ਹੀ ਮਨਪ੍ਰੀਤ ਬਾਦਲ (Manpreet Singh Badal) ਦੇ ਨਾਲ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਅਤੇ ਮੰਤਰੀ ਗੁਰਕੀਰਤ ਕੋਟਲੀ (Gurkeerat Kotli) ਵੀ ਮੌਜੂਦ ਹੋਣਗੇ।
ਵਪਾਰੀਆਂ ਨੂੰ ਲੁਭਾਉਣ ਦੀਆਂ ਹੋ ਰਹੀਆਂ ਹਨ ਕੋਸ਼ਿਸ਼ਾਂ
ਦੱਸ ਦਈਏ ਕਿ ਹਰ ਵਰਗ ਵੱਲੋਂ ਵਪਾਰੀ ਵਰਗ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਤਾਂ ਜੋ ਵਪਾਰੀ ਵਰਗ ਨੂੰ ਲੁਭਾਇਆ ਜਾ ਸਕੇ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕੀਤੀ ਸੀ ਮੁਲਾਕਾਤ