ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੁਲਿਸ ਮੁਲਾਜ਼ਮਾਂ ਦੀ ਤਨਖ਼ਾਹ 'ਚ ਕਟੌਤੀ ਹੋਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਝੂਠੀਆਂ ਖ਼ਬਰਾਂ ਛਪ ਰਹੀਆਂ ਹਨ, ਕਿ ਪੁਲਿਸ ਮੁਲਾਜ਼ਮਾਂ ਦੀ ਤਨਖ਼ਾਹ 'ਚ ਕਟੌਤੀ ਕੀਤੀ ਜਾਵੇਗੀ। ਇਸ ਬਾਰੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਸੂਬੇ ਦਾ ਹਰ ਮੁਲਾਜ਼ਮ ਕਾਂਗਰਸ ਦੀ ਸਰਕਾਰ ਵਿੱਚ ਮਹਿਫੂਜ਼ ਹੈ, ਕਿਸੇ ਦੀ ਕੋਈ ਤਨਖ਼ਾਹ 'ਚ ਕਟੌਤੀ ਨਹੀਂ ਕੀਤੀ ਜਾਵੇਗੀ।
ਪੁਲਿਸ ਮੁਲਾਜ਼ਮਾਂ ਦੀ ਤਨਖ਼ਾਹ ਨਹੀਂ ਕੱਟੀ ਜਾਵੇਗੀ: ਮਨਪ੍ਰੀਤ ਬਾਦਲ - cabinet minister manpreet badal
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੁਲਿਸ ਮੁਲਾਜ਼ਮਾਂ ਦੀ ਤਨਖ਼ਾਹ 'ਚ ਕਟੌਤੀ ਹੋਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਮਨਪ੍ਰੀਤ ਬਾਦਲ
ਵੀਡੀਓ
ਇਸ ਤੋਂ ਇਲਾਵਾ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਦਾ ਐਨਪੀਏ 'ਚ ਕਟੌਤੀ ਕਰਨ ਦੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿਸੇ ਪੁਲਿਸ ਮੁਲਾਜ਼ਮ ਦੀ ਨਾਂ ਹੀ 13 ਮਹੀਨੇ ਤੋਂ 12 ਮਹੀਨੇ ਦੀ ਤਨਖ਼ਾਹ ਕੀਤੀ ਜਾ ਰਹੀ ਹੈ ਤੇ ਨਾ ਹੀ ਕਿਸੇ ਡਾਕਟਰ ਦੇ ਨਾਨ ਪ੍ਰੈਕਟਿਸ ਅਲਾਉਂਸ ਘੱਟ ਕੀਤੇ ਜਾ ਰਹੇ ਹਨ।