ਚੰਡੀਗੜ੍ਹ: ਮੰਤਰੀ ਮੰਡਲ ਵੱਲੋਂ ਕਾਂਗਰਸ ਦੇ 2 ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦਿੱਤੀ ਗਈ ਹੈ ਜਿਸ ਤੋਂ ਮਗਰੋਂ ਇਸ ’ਤੇ ਸਵਾਲ ਖੜ੍ਹੇ ਹੋਏ ਸ਼ੁਰੂ ਹੋ ਗਏ ਹਨ। ਜਿਥੇ ਵਿਰੋਧੀ ਕਾਂਗਰਸ ਸਰਕਾਰ ਨੂੰ ਘੇਰ ਰਹੇ ਹਨ ਉਥੇ ਹੀ ਬਹੁਤੇ ਕਾਂਗਰਸੀ ਵਿਧਾਇਕ ਤੇ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ।
ਕੈਪਟਨ ਦੇ ਹੱਕ ’ਚ ਨਿੱਤਰੇ ਕਈ ਮੰਤਰੀ ਇਹ ਵੀ ਪੜੋ: ਕੁਲਜੀਤ ਸਿੰਘ ਨਾਗਰਾ ਨੇ ਦਿਖਾਏ ਆਪਣੇ ਹੀ ਸਰਕਾਰ ਨੂੰ ਤਿੱਖੇ ਤੇਵਰ
ਇਸ ਵਿਰੋਧ ਵਿਚਾਲੇ ਬਹੁਤ ਸਾਰੇ ਵਿਧਾਇਕ ਤੇ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਨਿੱਤਰੇ ਹਨ ਤੇ ਉਹਨਾਂ ਨੇ ਕੈਪਟਨ ਦੇ ਇਸ ਫੈਸਲੇ ਦਾ ਸਮਰਥਨ ਕੀਤਾ ਹੈ। ਮੰਤਰੀਆਂ ਵੱਲੋਂ ਜਾਰੀ ਇੱਕ ਸੰਯੁਕਤ ਬਿਆਨ ਜਿਸ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ, ਸਾਧੂ ਸਿੰਘ ਧਰਮਸੋਤ, ਵਿਜੈ ਇੰਦਰ ਸਿੰਗਲਾ, ਅਰੁਨਾ ਚੌਧਰੀ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਓ.ਪੀ. ਸੋਨੀ, ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ ਅਤੇ ਮੁਹੰਮਦ ਸਦੀਕ ਨੇ ਕਿਹਾ ਕਿ ਮੌਜੂਦਾ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣਾ ਪੂਰੀ ਤਰਾਂ ਸਹੀ ਹੈ ਅਤੇ ਇਸ ਆਧਾਰ ’ਤੇ ਪਹਿਲਾਂ ਵੀ ਕਈ ਯੋਗ ਵਿਅਕਤੀਆਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ।
ਉਥੇ ਹੀ ਪੰਜਾਬ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਵੀ ਕੈਬਨਿਟ ਦੇ ਇਸ ਫੈਸਲਾ ਦਾ ਸਮਰਥਣ ਕੀਤਾ ਅਤੇ ਕਾਂਗਰਸ ਕਮੇਟੀ ਦੇ ਸਾਰੇ ਰਾਜਨੀਤਕ ਲੀਡਰਾਂ ਨੂੰ ਸੁਝਾਅ ਦਿੱਤਾ ਕਿ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਜਿਸ ਨਾਲ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜੋ: ਵਿਧਾਇਕਾਂ ਦੇ ਕਾਕਿਆਂ ਦੀਆਂ ਨੌਕਰੀਆਂ ਨੇ ਪੰਜਾਬ ਕਾਂਗਰਸ ’ਚ ਪਾਈ ਨਵੀਂ ਦਰਾਰ