ਚੰਡੀਗੜ੍ਹ : ਭਾਜਪਾ ਨੂੰ ਪੰਜਾਬ ਵਿੱਚ ਸ਼ੁੱਕਰਵਾਰ ਨੂੰ ਇਕ ਵੱਡਾ ਝਟਕਾ ਲੱਗਾ ਅੰਮ੍ਰਿਤਸਰ ਤੋਂ ਸਾਬਕਾ ਕੈਬਨਿਟ ਮੰਤਰੀ ਸਮੇਤ ਕਈ ਸੀਨੀਅਰ ਲੀਡਰ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਰਾਜ ਕੁਮਾਰ ਗੁਪਤਾ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਜਾਨਪੁਰ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ। ਇਸ ਮੌਕੇ ਰਾਜ ਕੁਮਾਰ ਗੁਪਤਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਜਿੱਥੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ,ਉੱਥੇ ਹੀ ਭਾਜਪਾ ਛੱਡਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਜੁਆਇਨ ਕਰਨ ਦੇ ਕਾਰਨ ਵੀ ਦੱਸੇ।
ਉਨ੍ਹਾਂ ਕਿਹਾ ਕਿ ਜਿਸ ਤਰੀਕੇ ਦੇ ਨਾਲ ਪੰਜਾਬ ਵਿੱਚ ਕਿਸਾਨੀ ਅੰਦੋਲਨ ਕਰਕੇ ਭਾਜਪਾ ਦਾ ਵਿਰੋਧ ਹੋ ਰਿਹਾ ਹੈ। ਜ਼ਿਆਦਾਤਰ ਭਾਜਪਾ ਵਰਕਰ ਇਹੀ ਚਾਹੁੰਦਾ ਹੈ ਕਿ ਕਿਸਾਨਾਂ ਦਾ ਜਲਦ ਹੱਲ ਕੱਢਿਆ ਜਾਵੇ ਪਰ ਸਾਰਿਆਂ ਨੂੰ ਦਿੱਲੀ ਤੋਂ ਜੋ ਦੇਸ਼ ਆਉਂਦੇ ਹਨ ਉਸ ਦੀ ਪਾਲਣਾ ਕਰਨੀ ਪੈਂਦੀ ਹੈ ,ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਜੋ ਵੀ ਫ਼ੈਸਲਾ ਲੈਣਾ ਹੁੰਦਾ ਹੈ ਉਹ ਇੱਥੇ ਹੀ ਲਿਆ ਜਾਂਦਾ ਹੈ ਪਰ ਬਾਕੀ ਪਾਰਟੀਆਂ ਵਿਚ ਸਾਨੂੰ ਦਿੱਲੀ ਲੀਡਰਸ਼ਿਪ ਦਾ ਆਦੇਸ਼ ਮੰਨਣਾ ਪੈਂਦਾ।