ਚੰਡੀਗੜ੍ਹ:ਹੁਣ ਚੰਡੀਗੜ੍ਹ ਵਿੱਚ ਮਾਸਕ ਨਾ ਪਾਉਣ 'ਤੇ ਚਲਾਨ ਨਹੀਂ ਕੱਟਿਆ ਜਾਵੇਗਾ। ਚੰਡੀਗੜ੍ਹ ਪ੍ਰਸ਼ਾਸਨ ਨੇ ਮਾਸਕ ਲਾਜ਼ਮੀ ਪਾਉਣਾ ਖਤਮ ਕਰ (Masks no longer mandatory in Chandigarh) ਦਿੱਤਾ ਹੈ। ਪ੍ਰਸ਼ਾਸਨ ਨੇ ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਹੁਣ ਮਾਸਕ ਨਾ ਪਾਉਣ 'ਤੇ ਚਲਾਨ ਨਹੀਂ ਹੋਵੇਗਾ, ਪਰ ਪ੍ਰਸ਼ਾਸਨ ਨੇ ਇਸ ਦੇ ਨਾਲ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਨਾ ਜਰੂਰੀ ਹੈ।
ਇਹ ਵੀ ਪੜੋ:ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਧਰਨਾ ਲਗਾਉਣ ਵਾਲੇ ਅਧਿਆਪਕਾਂ ਖਿਲਾਫ਼ ਵੱਡੀ ਕਾਰਵਾਈ !
ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕਿਹਾ ਕਿ ਜਨਤਕ ਤੌਰ 'ਤੇ ਮਾਸਕ ਨਾ ਪਹਿਨਣ 'ਤੇ 500 ਰੁਪਏ ਦੇ ਜੁਰਮਾਨੇ ਦਾ ਨਿਯਮ ਵਾਪਸ ਲੈ ਲਿਆ ਗਿਆ ਹੈ। ਉਸਨੇ ਅੱਗੇ ਕਿਹਾ ਕਿ "ਲੋਕਾਂ ਨੂੰ ਅਜੇ ਵੀ ਜਨਤਕ ਤੌਰ 'ਤੇ ਮਾਸਕ ਪਹਿਨਣੇ ਚਾਹੀਦੇ ਹਨ, ਪਰ ਇਹ ਹੁਣ ਲਾਜ਼ਮੀ ਨਹੀਂ ਹੈ।"
ਚੰਡੀਗੜ੍ਹ ਵਿੱਚ ਹੁਣ ਮਾਸਕ ਜ਼ਰੂਰੀ ਨਹੀਂ ਕੋਵਿਡ-19 ਦੇ ਘਟਦੇ ਮਾਮਲਿਆਂ ਦੇ ਮੱਦੇਨਜ਼ਰ (declining cases of Covid-19) ਮਾਸਕ ਨਾ ਪਾਉਣ ’ਤੇ ਚਲਾਨ ਨਾ ਕੱਟਣ ਦਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਸਕ ਨਾ ਪਾਉਣ 'ਤੇ 500 ਰੁਪਏ ਤਕ ਦਾ ਚਲਾਨ ਕੀਤਾ ਜਾਂਦਾ ਸੀ। ਪ੍ਰਸ਼ਾਸਨ ਨੇ ਬੇਸ਼ੱਕ ਮਾਸਕ ਨਾ ਪਾਉਣ ’ਤੇ ਚਲਾਨ ਨਾ ਕੱਟਣ ਦਾ ਫੈਸਲਾ ਕੀਤਾ ਹੈ, ਪਰ ਸਾਰੇ ਲੋਕਾਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜੋ:IPL 2022: ਲਖਨਊ ਸੁਪਰ ਜਾਇੰਟਸ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 12 ਦੌੜਾਂ ਨਾਲ ਹਰਾਇਆ, ਅਵੇਸ਼ ਖਾਨ ਨੇ 4 ਝਟਕੇ ਵਿਕਟ
ਮਾਸਕ ਨਿਯਮ ਪਹਿਲੀ ਵਾਰ ਮਾਰਚ 2020 ਵਿੱਚ ਲਾਗੂ ਕੀਤਾ ਗਿਆ ਸੀ, ਜਦੋਂ ਮਹਾਂਮਾਰੀ ਦੇ ਫੈਲਣ ਦੇ ਮੱਦੇਨਜ਼ਰ ਪਹਿਲਾ ਲੌਕਡਾਊਨ ਲਾਗੂ ਕੀਤਾ ਗਿਆ ਸੀ। ਬਾਅਦ ਵਿੱਚ, ਕਾਰ ਚਲਾਉਣ ਵਾਲਿਆਂ, ਦੋ ਪਹੀਆ ਵਾਹਨ ਚਲਾਉਣ ਵਾਲਿਆਂ ਨੂੰ ਕੁਝ ਛੋਟ ਦਿੱਤੀ ਗਈ ਸੀ। ਇਸ ਦੇ ਬਾਵਜੂਦ, ਜਨਤਕ ਥਾਵਾਂ 'ਤੇ ਆਮ ਲੋਕਾਂ ਲਈ ਮਾਸਕ ਪਹਿਨਣਾ ਲਾਜ਼ਮੀ ਸੀ। ਦੱਸ ਦੇਈਏ ਕਿ ਹਾਲ ਹੀ ਵਿੱਚ ਹਰਿਆਣਾ ਅਤੇ ਪੰਜਾਬ ਵਿੱਚ ਮਾਸਕ ਦੀ ਜ਼ਰੂਰਤ ਨੂੰ ਖਤਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਦਰਅਸਲ, ਜਨਵਰੀ ਵਿੱਚ ਤੀਜੀ ਲਹਿਰ ਤੋਂ ਬਾਅਦ, ਚੰਡੀਗੜ੍ਹ ਦੇ ਕੋਵਿਡ ਕੇਸਾਂ ਵਿੱਚ 99% ਤੋਂ ਵੱਧ ਦੀ ਗਿਰਾਵਟ ਆਈ ਹੈ।