ਚੰਡੀਗੜ੍ਹ:ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਖ਼ਲ ਕੀਤੀ ਗਈ ਪਟੀਸ਼ਨ ਉੱਤੇ ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰਵਾਇਆ ਹੈ। ਪੰਜਾਬ ਸਰਕਾਰ ਵੱਲੋਂ ਦਾਖਿਲ ਕੀਤੇ ਗਏ ਜਵਾਬ ’ਤੇ ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਤੋਂ ਜਵਾਬ ਮੰਗਿਆ ਹੈ।
ਇਹ ਵੀ ਪੜੋ:punjab assembly elections :ਭਾਜਪਾ 65, ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ 'ਤੇ ਚੋਣ ਲੜੇਗੀ
ਸੋਮਵਾਰ ਨੂੰ ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ 'ਤੇ ਆਪਣਾ ਜਵਾਬ ਦਾਇਰ ਕਰਦਿਆਂ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਮਾਮਲਾ ਸੀ.ਬੀ.ਆਈ. ਜਾਂਚ ਦੇ ਹੁਕਮਾਂ ਨੂੰ ਵਾਪਸ ਲੈਂਦਿਆਂ ਵਿਧਾਨ ਸਭਾ, ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਵਿੱਚ ਮਤਾ ਪਾਸ ਕਰਵਾਇਆ ਸੀ ਤੇ ਇਸ 'ਤੇ ਸੁਪਰੀਮ ਕੋਰਟ ਨੇ ਵੀ ਆਪਣੀ ਮੋਹਰ ਲਗਾ ਦਿੱਤੀ ਸੀ।
ਇਹ ਵੀ ਪੜੋ:ਪੰਜਾਬ ਲੋਕ ਕਾਂਗਰਸ 37 'ਤੇ ਚੋਣ ਲੜੇਗੀ, ਕੇਜਰੀਵਾਲ ਦੇ CM ਚਿਹਰੇ ਬਾਰੇ ਕੀਤੇ ਵੱਡੇ ਖੁਲਾਸੇ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼
ਉਹਨਾਂ ਨੇ ਕਿਹਾ ਕਿ ਕੋਰਟ ਦੇ ਹੁਕਮਾਂ ਤੋਂ ਬਾਅਦ ਮਾਮਲੇ ਵਿੱਚ ਡੇਰਾ ਮੁਖੀ ਵੱਲੋਂ ਇਹ ਮੰਗ ਕਰਨਾ ਪੂਰੀ ਤਰ੍ਹਾਂ ਗਲਤ ਹੈ, ਅਜਿਹੇ 'ਚ ਇਸ ਪਟੀਸ਼ਨ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।
ਕੀ ਹੈ ਮਾਮਲਾ ?
ਦੱਸ ਦਈਏ ਕਿ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਖ਼ਿਲਾਫ਼ ਜੋ ਮਾਮਲੇ ਦਰਜ ਕੀਤੇ ਗਏ ਹਨ, ਰਾਮ ਰਹੀਮ ਨੇ ਉਹਨਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸ.ਆਈ.ਟੀ ਦੀ ਬਜਾਏ ਸੀ.ਬੀ.ਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜੋ:ਓਮੀਕਰੋਨ ਦੇ ਸਬ-ਵੈਰੀਐਂਟ BA.2 ਨੇ ਵਧਾਇਆ ਖ਼ਤਰਾ, ਫਰਵਰੀ ਤੱਕ ਆ ਸਕਦੀ ਹੈ ਇੱਕ ਹੋਰ ਲਹਿਰ !