ਲਖਨਊ:ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ (Mayawati) ਨੇ ਪੰਜਾਬ ਵਿਚ ਦਲਿਤ ਸੀ.ਐੱਮ. ਨੂੰ ਲੈ ਕੇ ਕਾਂਗਰਸ ਨੂੰ ਲੰਬੇ ਹੱਥੀਂ ਲੈਂਦਿਆਂ ਇਹ ਦੋਸ਼ ਲਗਾਏ ਹਨ ਕਿ ਕਾਂਗਰਸ ਨੂੰ ਦਲਿਤਾਂ 'ਤੇ ਭਰੋਸਾ ਨਹੀਂ ਹੈ।ਮਾਇਆਵਤੀ ਵਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਚੰਗਾ ਹੁੰਦਾ ਜੇ ਕਾਂਗਰਸ ਪਾਰਟੀ ਇਨ੍ਹਾਂ ਨੂੰ ਪਹਿਲਾਂ ਹੀ ਪੂਰੇ ਪੰਜ ਸਾਲ ਲਈ ਮੁੱਖ ਮੰਤਰੀ ਬਣਾ ਦਿੰਦੀ ਪਰ ਹੁਣ ਵਿਧਾਨ ਸਭਾ ਚੋਣਾਂ ਨੂੰ ਥੋੜ੍ਹਾ ਸਮਾਂ ਰਹਿ ਗਿਆ ਹੈ।
ਦਲਿਤ ਭਾਈਚਾਰੇ ਵਿਚੋਂ ਮੁੱਖ ਮੰਤਰੀ ਬਣਾਉਣਾ ਕਾਂਗਰਸ ਦਾ ਸਿਆਸੀ ਹਥਕੰਡਾ
ਇਸ ਲਈ ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਇਹ ਕਾਂਗਰਸ ਪਾਰਟੀ ਦਾ ਚੋਣ ਹਥਕੰਡਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਹੀਂ ਸਗੋਂ ਗੈਰ ਦਲਿਤ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਇਸ ਤੋਂ ਇਹ ਜ਼ਾਹਿਰ ਹੁੰਦਾ ਹੈ ਕਿ ਕਾਂਗਰਸ ਪਾਰਟੀ ਅਜੇ ਵੀ ਦਲਿਤਾਂ 'ਤੇ ਪੂਰਾ ਭਰੋਸਾ ਨਹੀਂ ਦਿਖਾ ਰਹੀ ਹੈ।