ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਮਹਾਮਾਰੀ ਪੂਰੀ ਦੁਨੀਆ ਵਿੱਚ ਫੈਲ ਗਈ ਹੈ। ਭਾਰਤ ਵਿੱਚ ਹੁਣ ਤੱਕ ਇਸ ਦੇ 606 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੰਜਾਬ ਵਿੱਚ ਇਸ ਮਹਾਂਮਾਰੀ ਨਾਲ ਪੀੜਤਾਂ ਦੀ ਗਿਣਤੀ 31 ਹੋ ਗਈ ਹੈ। ਇਸ ਨੂੰ ਲੈ ਕੇ ਪੰਜਾਬ ਸਿਹਤ ਮੰਤਰਾਲੇ ਨੇ ਮੀਡੀਆ ਬੁਲੇਟਿਨ ਜਾਰੀ ਕੀਤਾ ਹੈ।
ਇੱਕ ਤਾਜ਼ਾ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦਾ ਹੈ ਤੇ ਦੂਜਾ ਲੁਧਿਆਣਾ ਤੋਂ ਹੈ। ਮੋਰਾਂਵਾਲੀ ਦਾ ਮਾਮਲਾ ਵੀ 70 ਸਾਲਾ ਬਲਦੇਵ ਸਿੰਘ ਵਾਸੀ ਨਵਾਂ ਸ਼ਹਿਰ ਦੇ ਸੰਪਰਕ 'ਚ ਹੋਣ ਕਰਕੇ ਆਇਆ ਹੈ। ਬਲਦੇਵ ਸਿੰਘ ਦੀ ਪਿਛਲੇ ਹਫ਼ਤੇ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਸੀ। ਬਲਦੇਵ ਸਿੰਘ ਦੇ ਸੰਪਰਕ 'ਚ ਹੁਣ ਤੱਕ 22 ਮਾਮਲੇ ਆ ਚੁੱਕੇ ਹਨ।
ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ
1 | ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 488 |
2 | ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ | 488 |
3 | ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 31 |
4 | ਮ੍ਰਿਤਕਾ ਦੀ ਗਿਣਤੀ | 01 |
5 | ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 228 |
6 | ਰਿਪੋਰਟ ਦੀ ਉਡੀਕ ਹੈ | 229 |
- ਸੂਬੇ ਵਿੱਚ ਕੋਵਿਡ-19(ਕਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
- 1 ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਇਹ ਪਾਜ਼ੀਟਿਵ ਕੇਸ ਦੇ ਸੰਪਰਕ ਵਿੱਚ ਆਇਆ ਸੀ।
- 1 ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਮਰੀਜ਼ ਨੇ ਕਿਸੇ ਦੇਸ਼ ਦੀ ਯਾਤਰਾ ਨਹੀਂ ਕੀਤੀ ਸੀ ਅਤੇ ਉਸ ਦੇ ਸਕਾਰਾਤਮਕ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
- ਸਾਰੇ 30 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ’ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।