ਪੰਜਾਬ

punjab

ETV Bharat / city

ਕੋਵਿਡ-19: ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਹੋਈ 33, ਵੇਖੋ ਹੁਣ ਤੱਕ ਦਾ ਵੇਰਵਾ - ਕੋਵਿਡ-19

ਕੋਰੋਨਾ ਵਾਇਰਸ ਕਾਰਨ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਪੰਜਾਬ ਵਿੱਚ 33 ਮਾਮਲੇ ਸਾਹਮਣੇ ਆ ਚੁੱਕੇ ਹਨ।

ਕੋਵਿਡ-19: ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਹੋਈ 33, ਵੇਖੋ ਹੁਣ ਤੱਕ ਦਾ ਵੇਰਵਾ
ਫ਼ੋਟੋ

By

Published : Mar 26, 2020, 7:34 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਮਹਾਂਮਾਰੀ ਪੂਰੀ ਦੁਨੀਆ ਵਿੱਚ ਫੈਲ ਗਈ ਹੈ। ਭਾਰਤ ਵਿੱਚ ਹੁਣ ਤੱਕ ਇਸ ਦੇ 649 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੰਜਾਬ ਵਿੱਚ ਇਸ ਮਹਾਮਾਰੀ ਨਾਲ ਪੀੜਤਾਂ ਦੀ ਗਿਣਤੀ 33 ਹੋ ਗਈ ਹੈ, ਇਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ ਹੈ। ਇਸ ਨੂੰ ਲੈ ਕੇ ਪੰਜਾਬ ਸਿਹਤ ਮੰਤਰਾਲੇ ਨੇ ਮੀਡੀਆ ਬੁਲੇਟਿਨ ਜਾਰੀ ਕੀਤਾ ਹੈ।

ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ

1 ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 722
2 ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 722
3 ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 33
4 ਮ੍ਰਿਤਕਾ ਦੀ ਗਿਣਤੀ 01
5 ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 346
6 ਰਿਪੋਰਟ ਦੀ ਉਡੀਕ ਹੈ 376


ਸੂਬੇ ਵਿੱਚ ਕੋਵਿਡ-19 (ਕਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ
- 1 ਮਾਮਲਾ ਐਸਬੀਐਸ ਨਗਰ ਦਾ ਹੈ।
- 1 ਕੇਸ ਜਲੰਧਰ ਦਾ ਹੈ, ਜੋ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ।
- ਸਾਰੇ 32 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ’ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।

ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟੀਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ। ਟੀਮਾਂ ਨਿਗਰਾਨੀ ਕਰ ਰਹੀਆਂ ਹਨ।


ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ

ਲੜੀ ਨੰ:

ਜ਼ਿਲ੍ਹਾ

ਪੁਸ਼ਟੀ ਹੋਏ ਕੇਸਾਂ ਦੀ

ਗਿਣਤੀ

ਡਿਸਚਾਰਚ ਮਰੀਜ਼ਾਂ ਦੀ ਗਿਣਤੀ ਮੌਤਾਂ ਦੀ ਗਿਣਤੀ
1 ਐਸ.ਬੀ.ਐਸ ਨਗਰ 19 0 1
2 ਐਸ.ਏ.ਐਸ ਨਗਰ 05 0 0
3 ਜਲੰਧਰ 04 0 0
4 ਹੁਸ਼ਿਆਰਪੁਰ 03 0 0
5 ਅੰਮ੍ਰਿਤਸਰ 01 0 0
6 ਲੁਧਿਆਣਾ 01 0 0
Total 33 1

ABOUT THE AUTHOR

...view details