ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਮਹਾਮਾਰੀ ਪੂਰੀ ਦੁਨੀਆ ਵਿੱਚ ਫੈਲ ਗਈ ਹੈ। ਭਾਰਤ ਵਿੱਚ ਹੁਣ ਤੱਕ ਇਸ ਦੇ 799 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੰਜਾਬ ਵਿੱਚ ਇਸ ਮਹਾਮਾਰੀ ਨਾਲ ਪੀੜਤਾਂ ਦੀ ਗਿਣਤੀ 38 ਹੋ ਗਈ ਹੈ, ਇਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ ਹੈ। ਇਸ ਨੂੰ ਲੈ ਕੇ ਪੰਜਾਬ ਸਿਹਤ ਮੰਤਰਾਲੇ ਨੇ ਮੀਡੀਆ ਬੁਲੇਟਿਨ ਜਾਰੀ ਕੀਤਾ ਹੈ।
ਸੂਬੇ ਵਿੱਚ ਕੋਵਿਡ-19 (ਕੋਰੋਨਾ ਵਾਇਰਸ) ਦੇ 5 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
- 3 ਮਾਮਲੇ ਐੱਸਬੀਐੱਸ ਨਗਰ ਤੋਂ ਹਨ।
- 1 ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ।
- 1 ਮਾਮਲਾ ਐੱਸਏਐੱਸ ਨਗਰ ਤੋਂ ਹੈ।
ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ। ਟੀਮਾਂ ਨਿਗਰਾਨੀ ਕਰ ਰਹੀਆਂ ਹਨ।
ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ
ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 789 |
---|---|
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ | 789 |
ਹੁਣ ਤੱਕ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 38 |
ਮ੍ਰਿਤਕਾਂ ਦੀ ਗਿਣਤੀ |