ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 38 ਅਤੇ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 977 ਨਮੂਨਿਆਂ ਨੂੰ ਜਾਂਚ ਦੇ ਲਈ ਭੇਜੇ ਗਏ ਹਨ।
ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਅੱਜ ਨਹੀਂ ਆਇਆ ਕੋਈ ਵੀ ਮਾਮਲਾ - ਕੋਵਿਡ 19
ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਅਨੁਸਾਰ ਹੁਣ ਤੱਕ ਕੋਰੋਨਾ ਵਾਇਰਸ ਦੇ 749 ਮਾਮਲੇ ਨੈਗੇਟਿਵ ਪਾਏ ਗਏ ਹਨ।
ਫ਼ੋਟੋ
ਇਸ ਤਰ੍ਹਾਂ ਹੈ ਵੇਰਵਾ
ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 977 | |
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ | 977 | |
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 38 | |
ਮ੍ਰਿਤਕਾਂ ਦੀ ਗਿਣਤੀ | 02 | |
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 749 | |
ਰਿਪੋਰਟ ਦੀ ਉਡੀਕ ਹੈ | 190 | |
ਠੀਕ ਹੋ ਗਏ | 01 |
- ਸਾਰੇ ਮਰੀਜ਼ ਹਸਪਤਾਲ ਵਿੱਚ ਭਰਤੀ ਹਨ। ਇੱਕ ਮਰੀਜ਼ ਦੀ ਹਾਲਤ ਨਾਜ਼ੁਕ ਹੈ। ਉੱਥੇ ਹੀ ਬਾਕੀ ਮਰੀਜ਼ਾਂ ਦੀ ਹਾਲਤ ਵੀ ਸਥਿਰ ਹੈ।
- ਹਰਿਆਣਾ ਦੇ ਸਿਵਲ ਹਸਪਤਾਲ ਅੰਬਾਲਾ ਵਿੱਚ ਦਰਜ ਇੱਕ ਕੇਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਨਮੂਨੇ ਲਏ ਗਏ ਹਨ।
- ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨ੍ਹਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।
ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ
ਲੜੀ ਨੰ: | ਜ਼ਿਲ੍ਹਾ | ਪੁਸ਼ਟੀ ਹੋਏ ਕੇਸਾਂ ਦੀ ਗਿਣਤੀ | ਡਿਸਚਾਰਜ ਮਰੀਜ਼ਾਂ ਦੀ ਗਿਣਤੀ | ਮੌਤਾਂ ਦੀ ਗਿਣਤੀ |
---|---|---|---|---|
1 | ਐਸ.ਬੀ.ਐਸ ਨਗਰ | 19 | 0 | 2 |
2 | ਐਸ.ਏ.ਐਸ ਨਗਰ | 06 | 0 | 0 |
3 | ਹੁਸ਼ਿਆਰਪੁਰ | 06 | 1 | 0 |
4 | ਜਲੰਧਰ | 05 | 0 | 0 |
5 | ਅੰਮ੍ਰਿਤਸਰ | 01 | 0 | 0 |
6 | ਲੁਧਿਆਣਾ | 01 | 0 | 0 |
ਕੁੱਲ | 38 | 1 | 2 |
Last Updated : Mar 29, 2020, 11:16 PM IST