ਚੰਡੀਗੜ੍ਹ: 2022 ਦੀਆਂ ਵਿਧਾਨ ਚੋਣਾਂ ਦੇ ਮੱਦੇਨਜਰ ਪੰਜਾਬ ਕਾਂਗਰਸ ਮਾਮਿਲਆਂ ਦੇ ਅਬਜ਼ਰਵਰ ਹਰੀਸ਼ ਚੌਧਰੀ (Harish Chaudhary) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ (Punjab Congress President Navjot Singh) ਸਿੱਧੂ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵੀ ਸ਼ਾਮਿਲ ਹੋਏ ਅਤੇ ਇਸਦੇ ਨਾਲ ਹੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੀਟਿੰਗ ਦੇ ਵਿੱਚ ਸ਼ਾਮਿਲ ਹੋਏ। ਇਹ ਮੀਟਿੰਗ ਚੰਡੀਗੜ੍ਹ ਚ ਪੰਜਾਬ ਭਵਨ ਵਿਖੇ ਹੋਈ। ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮੀਡੀਆ ਨਾਲ ਗੱਲਬਾਤ ਕਰੇ ਬਿਨ੍ਹਾਂ ਹੀ ਉੱਥੋਂ ਚਲੇ ਗਏ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫੇ ਤੋਂ ਬਾਅਦ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕਰ ਰਹੇ ਹਨ। ਪਿਛਲੇ ਦਿਨ੍ਹਾਂ ਚ ਸਿੱਧੂ ਵੱਲੋਂ ਵਿਸਥਾਰ ਦੇ ਵਿੱਚ ਪੰਜਾਬ ਦੇ ਮਸਲਿਆਂ ਨੂੰ ਲੈਕੇ ਸੋਨੀਆ ਗਾਂਧੀ (Sonia Gandhi) ਨੂੰ ਚਿੱਠੀ ਲਿਖੀ ਗਈ ਸੀ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਵੀ ਮੰਗ ਕੀਤੀ ਗਈ ਸੀ। ਇਸ ਮਸਲਿਆਂ ਦੇ ਵਿੱਚ ਬੇਅਦਬੀ, ਰੇਤ ਮਾਫੀਆ, ਬਿਜਲੀ ਤੇ ਹੋਰ ਵੀ ਕਈ ਮਸਲੇ ਸਨ।