ਪੰਜਾਬ

punjab

ETV Bharat / city

ਪੰਜਾਬ ਖੇਡ ਯੂਨੀਵਰਸਿਟੀ ਦੀ ਅਕਾਦਮਿਕ ਤੇ ਐਕਟੀਵਿਟੀ ਕੌਂਸਲ ਦੀ ਹੋਈ ਮੀਟਿੰਗ - ਪੰਜਾਬ ਖੇਡ ਯੂਨੀਵਰਸਿਟੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਅਕਾਦਮਿਕ ਤੇ ਐਕਟੀਵਿਟੀ ਕੌਂਸਲ ਅਤੇ ਕਾਰਜਕਾਰੀ ਕੌਂਸਲ ਦੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਜਗਬੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੀਤੀ

ਫ਼ੋਟੋ
ਫ਼ੋਟੋ

By

Published : Mar 19, 2020, 11:10 PM IST

ਚੰਡੀਗੜ੍ਹ: ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਅਕਾਦਮਿਕ ਤੇ ਐਕਟੀਵਿਟੀ ਕੌਂਸਲ ਅਤੇ ਕਾਰਜਕਾਰੀ ਕੌਂਸਲ ਦੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਜਗਬੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੀਤੀ। ਇਸ ਮੀਟਿੰਗਾਂ ਵਿੱਚ ਦੋਵੇਂ ਸਰਕਾਰੀ ਤੇ ਨਾਮਜ਼ਦ ਮੈਂਬਰ ਹਾਜ਼ਰ ਹੋਏ।

ਫ਼ੋਟੋ

ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਸਖ਼ਤ ਕਦਮ

ਇਸ ਮੀਟਿੰਗ ਵਿੱਚ ਹੁਣ ਤੱਕ ਦੀਆਂ ਅਕਾਦਮਿਕ ਤੇ ਹੋਰ ਗਤੀਵਿਧੀਆਂ ਉੱਤੇ ਬਾਰੀਕੀ ਨਾਲ ਵਿਚਾਰ ਵਟਾਂਦਰਾਂ ਕੀਤਾ ਤੇ ਮੈਂਬਰਾਂ ਦੇ ਸੁਝਾਵਾਂ ਨੂੰ ਨੀਤੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਅਗਲੇ ਅਕਾਦਮਿਕ ਸੈਸ਼ਨ 2020-21 ਤੋਂ ਨਵੇਂ ਕੋਰਸ ਸ਼ੁਰੂ ਕਰਨ, ਸਰੀਰਿਕ ਸਿੱਖਿਆ ਕਾਲਜਾਂ ਦੀ ਮਾਨਤਾ ਅਤੇ ਯੂਨੀਵਰਸਿਟੀ ਦੇ ਸੰਗਠਨਾਤਮਕ ਢਾਂਚੇ ਬਾਰੇ ਚਰਚਾ ਕੀਤੀ ਤੇ ਮੈਂਬਰਾਂ ਨੇ ਇਸ ਨੂੰ ਮਨਜ਼ੂਰੀ ਵੀ ਦਿੱਤੀ। ਇਸ ਦੌਰਾਨ ਕਾਰਜਕਾਰੀ ਕੌਂਸਲ ਨੇ ਯੂਨੀਵਰਸਿਟੀ ਐਕਟ ਵਿੱਚ ਦਰਸਾਏ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿੱਤ ਕਮੇਟੀ ਲਈ ਤਿੰਨ ਮੈਂਬਰ ਨਾਮਜ਼ਦ ਕੀਤੇ।

ABOUT THE AUTHOR

...view details