ਚੰਡੀਗੜ੍ਹ:ਜਿੱਥੇ ਇੱਕ ਪਾਸੇ ਪੰਜਾਬ ਵਿੱਚ ਵਿਧਾਨਸਭਾ (Assembly elections) ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਉਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦਾ ਲੰਬੇ ਸਮੇਂ ਤੋਂ ਚੱਲ ਰਿਹਾ ਕਲੇਸ਼ ਅਜੇ ਤਕ ਜਾਰੀ ਹੈ। ਹੁਣ ਇਸੇ ਕਲੇਸ਼ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਹੋ ਰਹੀ ਹੈ। ਇਹ ਮੁਲਾਕਾਤ ਪੰਜਾਬ ਰਾਜ ਭਵਨ ਵਿੱਚ ਹੋ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਕਾਂਗਰਸ ਮਾਮਲਿਆਂ ਦੇ ਸਹਿ-ਇੰਚਾਰਜ ਹਰੀਸ਼ ਚੌਧਰੀ ਤੇ ਆਈਵਾਈਸੀ ਦੇ ਸੰਯੁਕਤ ਸਕੱਤਰ ਕ੍ਰਿਸ਼ਨਾ ਅੱਲਾਵਰੂ ਵੀ ਸ਼ਾਮਲ ਹਨ।
ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਨਵਜੋਤ ਸਿੱਧੂ ਦੀ CM ਚਰਨਜੀਤ ਚੰਨੀ ਨਾਲ ਮੁਲਾਕਾਤ ਇਹ ਵੀ ਪੜੋ: ਸੋਨੀਆ ਗਾਂਧੀ ਨੂੰ ਚਿੱਠੀ ਲਿਖ ਨਵਜੋਤ ਸਿੱਧੂ ਨੇ ਫਿਰ ਚੁੱਕੇ ਸਵਾਲ, ਕਿਹਾ...
18 ਨੁਕਾਤੀ ਏਜੰਡੇ ’ਤੇ ਚਰਚਾ ਸੰਭਵ
ਦੱਸ ਦਈਏ ਕਿ ਇਹ ਸੰਭਾਵਨਾ ਲਗਾਈ ਜਾ ਰਹੀ ਹੈ ਕਿ 8 ਨੁਕਾਤੀ ਏਜੰਡੇ 'ਤੇ ਹੋ ਚਰਚਾ ਸੰਭਵ ਹੈ।
ਸਿੱਧੂ ਚੱਲ ਰਹੇ ਹਨ ਨਾਰਾਜ਼
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸੱਤਾ ’ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸਨ, ਜੋ ਅਜੇ ਤਕ ਪੂਰੇ ਨਹੀਂ ਹੋਏ। ਵਾਅਦੇ ਪੂਰੇ ਨਾ ਕਰਨ ਕਾਰਨ ਨਵਜੋਤ ਸਿੰਘ ਸਿੱਧੂ ਨਾਰਾਜ਼ ਚੱਲ ਰਹੇ ਹਨ ਤੇ ਉਹ ਪਹਿਲਾਂ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ ਉਦੋਂ ਵੀ ਸਰਕਾਰ ’ਤੇ ਨਿਸ਼ਾਨੇ ਸਾਧ ਰਹੇ ਸਨ ਤੇ ਹੁਣ ਫਿਰ ਉਹ ਪੰਜਾਬ ਸਰਕਾਰ ’ਤੇ ਆਏ ਦਿਨ ਨਿਸ਼ਾਨੇ ਸਾਧ ਰਹੇ ਹਨ।
ਸਿੱਧੂ ਨੇ ਅੱਜ ਵੀ ਸੋਨੀਆ ਗਾਂਧੀ ਨੂੰ ਲਿੱਖੀ ਚਿੱਠੀ
ਦੱਸ ਦਈਏ ਕਿ ਪੰਜਾਬ ਦੀ ਸਿਆਸਤ 'ਚ ਵਾਰ ਪਲਟਵਾਰ ਦਾ ਦੌਰ ਲਗਾਤਾਰ ਜਾਰੀ ਹੈ। ਇਸ ਨੂੰ ਲੈਕੇ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕੌਮੀ ਹਾਈਕਮਾਨ ਨੂੰ ਚਿੱਠੀ ਲਿਖ ਕੇ ਸਵਾਲ ਖੜੇ ਕੀਤੇ ਹਨ। ਇਸ 'ਚ ਨਵਜੋਤ ਸਿੱਧੂ ਵਲੋਂ ਸੋਨੀਆ ਗਾਂਧੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਚਿੱਠੀ 'ਚ ਪੰਜਾਬ ਨਾਲ ਸਬੰਧਿਤ ਕਈ ਮੁੱਦਿਆਂ ਨੂੰ ਵੀ ਚੁੱਕਿਆ ਹੈ। ਸਿੱਧੂ ਨੇ ਚਿੱਠੀ 'ਚ ਹਾਈਕਮਾਨ ਵਲੋਂ ਦਿੱਤੇ 18 ਨੁਕਾਤੀ ਏਜੰਡਿਆਂ ਸਬੰਧੀ ਵੀ ਗੱਲਬਾਤ ਕੀਤੀ ਹੈ।
ਇਹ ਵੀ ਪੜੋ: BSF ਦਾ ਦਾਇਰਾ ਵਧਾਉਣ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਹੋਈਆਂ ਇੱਕ