ਪੰਜਾਬ

punjab

ETV Bharat / city

ਪੰਜਾਬ ਦੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਸੌਗਾਤ

ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦੇ ਬਣਾਏ ਗਏ ‘ਹਾਲ ਆਫ ਫੇਮ’ ਦਾ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਜਲਦ ਕੀਤਾ ਜਾਵੇਗਾ। ਇਹ ਉਦਘਾਟਨ ‘ਹਾਲ ਆਫ ਫੇਮ’ ਦਾ ਹਿੱਸਾ ਪੰਜਾਬ ਦੇ ਸਾਰੇ ਤਮਗਾ/ਐਵਾਰਡ ਜੇਤੂ ਤੇ ਓਲੰਪੀਅਨ (Olympian) ਖਿਡਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

ਪੰਜਾਬ ਦੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਸੌਗਾਤ
ਪੰਜਾਬ ਦੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਸੌਗਾਤ

By

Published : Nov 16, 2021, 6:36 PM IST

ਚੰਡੀਗੜ੍ਹ: ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦੇ ਬਣਾਏ ਗਏ ‘ਹਾਲ ਆਫ ਫੇਮ’ ਦਾ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਜਲਦ ਕੀਤਾ ਜਾਵੇਗਾ। ਇਹ ਉਦਘਾਟਨ ‘ਹਾਲ ਆਫ ਫੇਮ’ ਦਾ ਹਿੱਸਾ ਪੰਜਾਬ ਦੇ ਸਾਰੇ ਤਮਗਾ/ਐਵਾਰਡ ਜੇਤੂ ਤੇ ਓਲੰਪੀਅਨ (Olympian) ਖਿਡਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ। ਇਹ ਗੱਲ ਇੱਥੇ ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਓਲੰਪਿਕ ਐਸੋਸੀਏਸ਼ਨ (Punjab Olympic Association) ਦੀ ਕਾਰਜਕਾਰਨੀ ਦੀ ਮੀਟਿੰਗ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ (Minister Brahma Mahindra) ਅਤੇ ਖੇਡ ਮੰਤਰੀ ਪਰਗਟ ਸਿੰਘ (Sports Minister Pargat Singh) ਵੱਲੋਂ ਸਾਂਝੇ ਤੌਰ ਉੱਤੇ ਕੀਤਾ ਗਿਆ।

ਪੰਜਾਬ ਦੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਸੌਗਾਤ

ਪੰਜਾਬ ਓਲੰਪਿਕ ਐਸਸੋਸੀਏਸ਼ਨ ਵੱਲੋਂ ਖੇਡ ਮੰਤਰੀ (Sports Minister) ਦਾ ਉਚੇਚੇ ਤੌਰ ਉੱਤੇ ਸਨਮਾਨ ਕੀਤਾ ਗਿਆ। ਪਰਗਟ ਸਿੰਘ (Pargat Singh) ਪਹਿਲੇ ਓਲੰਪੀਅਨ (Olympic) ਹਨ, ਜੋ ਪੰਜਾਬ ਦੇ ਖੇਡ ਮੰਤਰੀ ਬਣੇ ਹਨ। ਇਸ ਮੌਕੇ ਬ੍ਰਹਮ ਮਹਿੰਦਰਾ ਨੇ ਪਰਗਟ ਸਿੰਘ ਨੂੰ ਪੰਜਾਬ ਓਲੰਪਿਕ ਐਸਸੋਸੀਏਸ਼ਨ (Punjab Olympic Association) ਦਾ ਪੈਟਰਨ ਬਣਾਉਣ ਦਾ ਐਲਾਨ ਵੀ ਕੀਤਾ।

ਪੰਜਾਬ ਦੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਸੌਗਾਤ

ਬ੍ਰਹਮ ਮਹਿੰਦਰਾ (Brahma Mahindra) ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਿਭਾਗ ਦੀ ਵਾਗਡੋਰ ਇੱਕ ਸਾਬਕਾ ਓਲੰਪੀਅਨ ਹੱਥ ਹੈ। ਉਨ੍ਹਾਂ ਖੇਡ ਮੰਤਰੀ ਨੂੰ ਕਿਹਾ ਕਿ ਸਾਬਕਾ ਖਿਡਾਰੀਆਂ ਦੀ ਪੈਨਸ਼ਨ ਵਧਾਈ ਜਾਵੇ, ਖਿਡਾਰੀਆਂ ਨੂੰ ਨੌਕਰੀਆਂ ਤੇ ਬਣਦੀਆਂ ਤਰੱਕੀਆਂ ਦਿੱਤੀਆਂ ਜਾਣ ਅਤੇ ਕੋਚਾਂ ਦੀ ਤਾਇਨਾਤੀ ਕੀਤੀ ਜਾਵੇ।

ਪੰਜਾਬ ਦੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਸੌਗਾਤ

ਖੇਡ ਮੰਤਰੀ ਪਰਗਟ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਸਾਲਾਨਾ 5-5 ਲੱਖ ਰੁਪਏ ਗਰਾਂਟ ਦਿੱਤੀ ਜਾਵੇਗੀ ਜਿਸ ਦਾ ਬਜਟ ਵਿੱਚ ਪੱਕਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਗਰਾਂਟ ਨਿਰੰਤਰ ਮਿਲਦੀ ਰਹੇ।

ਪਰਗਟ ਸਿੰਘ (Pargat Singh) ਨੇ ਕਿਹਾ ਕਿ ਹਰ ਖੇਡ ਐਸਸੀਏਸ਼ਨ ਆਪਣਾ ਇੱਕ ਨੁਮਾਇੰਦਾ ਦੇਵੇ ਜੋ ਖੇਡਾਂ ਨੂੰ ਹੁਲਾਰਾ ਦੇਣ ਲਈ ਪੁਰਾਣੇ ਖਿਡਾਰੀਆਂ ਨੂੰ ਲੈ ਕੇ ਮਾਹਿਰਾਂ ਦੀ ਕਮੇਟੀ ਬਣਾਈ ਜਾਵੇ। ਉਨ੍ਹਾਂ ਖੇਡ ਖੇਤਰ ਦੀ ਪ੍ਰਫੁੱਲਤਾ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਖੇਡਾਂ ਤੇ ਸਿੱਖਿਆ ਵਿਭਾਗ ਨੂੰ ਜੋੜਨ ਉੱਤੇ ਵੀ ਕੰਮ ਕੀਤਾ ਜਾ ਰਿਹਾ ਹੈ ਕਿਉਂਕਿ ਖਿਡਾਰੀ ਸਕੂਲਾਂ ਜਾਂ ਕਾਲਜਾਂ ਵਿੱਚੋਂ ਹੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਐਵਾਰਡ ਤੇ ਤਮਗਾ ਜੇਤੂ ਖਿਡਾਰੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਉੱਤੇ ਆਮਦਨ ਹੱਦ ਲਈ ਲਗਾਈ ਸ਼ਰਤ ਵੀ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ।

ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ ਨੇ ਪਰਗਟ ਸਿੰਘ ਨੂੰ ਅਪੀਲ ਕੀਤੀ ਕਿ ਸਕੂਲਾਂ ਦੇ ਬੱਚਿਆਂ ਲਈ ਦਿਨ ਤੈਅ ਕੀਤੇ ਜਾਣ ਜਿਸ ਦਿਨ ਉਹ ਹਾਲ ਆਫ ਫੇਮ ਦਾ ਦੇਖਣ ਆਉਣ ਤਾਂ ਜੋ ਵੱਡੇ ਖਿਡਾਰੀਆਂ ਦੇ ਬੁੱਤ, ਤਸਵੀਰਾਂ ਤੇ ਪ੍ਰਾਪਤੀਆਂ ਦੇਖ ਕੇ ਪ੍ਰੇਰਨਾ ਲੈ ਕੇ ਜਾਣ।

ਐਸਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ ਐੱਸ. ਸਿੱਧੂ ਨੇ ਮੀਟਿੰਗ ਵਿੱਚ ਹਾਜ਼ਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਭਾਰਤ ਭੂਸ਼ਣ ਆਸ਼ੂ ਦਾ ਉਚੇਚਾ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ 10-10 ਲੱਖ ਰੁਪਏ ਦੀ ਗਰਾਂਟ ਦਿੱਤੀ। ਉਨ੍ਹਾਂ ਖੇਡ ਮੰਤਰੀ ਪਰਗਟ ਸਿੰਘ (Sports Minister Pargat Singh) ਵੱਲੋਂ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ:ਪਟਿਆਲਾ ਤੋਂ ਕੌਣ ਹੋਵੇਗਾ ਕੈਪਟਨ ਦੇ ਖ਼ਿਲਾਫ਼ ਕਾਂਗਰਸ ਦਾ ਉਮੀਦਵਾਰ, ਵੇਖੋ ਕੀ ਬੋਲੇ ਹਰੀਸ਼ ਚੌਧਰੀ 'ਤੇ ਸਿੱਧੂ

ABOUT THE AUTHOR

...view details