ਚੰਡੀਗੜ੍ਹ: ਪਨਬਸ /ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ। ਇਸ ਹੜਤਾਲ ਦੌਰਾਨ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਪਨਬਸ ਅਤੇ ਪੀਆਰਟੀਸੀ ਦੇ ਆਉਟ ਸੋਰਸਿੰਗ ਤੇ ਕੱਚੇ ਕਾਮਿਆਂ ਦੀ ਪੀਆਰਟੀਸੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਨਾਲ ਮੀਟਿੰਗ ਹੋਈ ਜੋ ਕਿ ਅਸਫਲ ਰਹੀ।
ਮੀਟਿੰਗ ਤੋਂ ਬਾਹਰ ਆਉਣ ਤੋਂ ਬਾਅਦ ਕੰਟਰੈਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਇਸ ਹੜਤਾਲ ਤੋਂ ਸਾਬਿਤ ਹੋ ਗਿਆ ਹੈ ਕਿ ਸਰਕਾਰ ਦੇ ਆਪਣੇ ਅਦਾਰੇ ਦੇ ਵਿਚ ਕਿੰਨੇ ਪੱਕੇ ਮੁਲਾਜ਼ਮ ਹਨ ਅਤੇ ਸਿਰਫ਼ 250 ਬਸਾਂ ਹੀ ਸੜਕਾਂ ’ਤੇ ਚੱਲ ਰਹੀਆਂ ਹਨ ਜਦਕਿ ਬਾਕੀ ਸਾਰੇ ਕੱਚੇ ਅਤੇ ਕੰਟਰੈਕਟ ਮੁਲਾਜ਼ਮ ਹੜਤਾਲ ’ਤੇ ਬੈਠੇ ਹਨ।
'ਲੰਬੇ ਸਮੇਂ ਤੋਂ ਕਰ ਰਹੇ ਹਾਂ ਸੰਘਰਸ਼'
ਕੰਟਰੈਕਟ ਕਰਮਚਾਰੀ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ਕਰਨੀ ਪੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਝੂਠੇ ਵਾਅਦੇ ਕਰਦੀ ਆਈ ਹੈ ਅਤੇ ਟਰਾਂਸਪੋਰਟ ਮੰਤਰੀ ਵੱਲੋਂ ਉਨ੍ਹਾਂ ਨਾਲ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਕਿਸੇ ਗੱਲ ਦਾ ਕੋਈ ਨਤੀਜਾ ਅਜੇ ਤੱਕ ਨਹੀਂ ਨਿਕਲਿਆ ਹੈ ਜਿਸ ਕਾਰਨ ਮੁਲਾਜ਼ਮਾਂ ਚ ਸਰਕਾਰ ਪ੍ਰਤੀ ਰੋਸ ਹੈ।
ਮੀਟਿੰਗ ਰਹੀ ਬੇਸਿੱਟਾ
ਹੜਤਾਲ ਕਰ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਦਾ ਭਰੋਸਾ ਦਿੱਤਾ ਸੀ ਪਰ ਉਨ੍ਹਾਂ ਦੀ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਉਨ੍ਹਾਂ ਦੀ ਮੰਗਾਂ ’ਤੇ ਕੋਈ ਸਹਿਮਤੀ ਨਹੀਂ ਬਣੀ ਹੈ। ਜਿਸ ਕਾਰਨ ਉਹ ਆਪਣੀ ਅਗਲੀ ਰਣਨੀਤੀ ਮੀਟਿੰਗ ਕਰਕੇ ਤੈਅ ਕਰਨਗੇ।
ਹੜਤਾਲ ਰਹੇਗੀ ਜਾਰੀ