ਇਸ ਮਾਮਲੇ ਸਬੰਧੀ UK ਦੀ ਟਰਾਂਸਪੋਰਟ ਮੰਤਰੀ ਨੂੰ ਮਿਲੇ ਢੇਸੀ - Chandigarh
ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵਲੋਂ 'ਲੰਦਨ-ਅੰਮ੍ਰਿਤਸਰ' ਉਡਾਣ ਲਈ UK ਦੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਹੋਈ।
ਚੰਡੀਗੜ੍ਹ: ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਲੰਦਨ ਵਿਖੇ ਬਰਤਾਨਵੀ ਸੰਸਦ ਵਿੱਚ ਹਵਾਬਾਜ਼ੀ ਤੇ ਕੌਮਾਂਤਰੀ ਟਰਾਂਸਪੋਰਟ ਮੰਤਰੀ ਬੈਰੋਨੈਸ ਵੇਅਰ ਨਾਲ ਮੁਲਾਕਾਤ ਕੀਤੀ ਇਸ ਮੀਟਿੰਗ ਦੌਰਾਨ ਢੇਸੀ ਨੇ ਲੰਦਨ-ਅੰਮ੍ਰਿਤਸਰ ਦੀ ਸਿੱਧੀ ਉਡਾਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਬਰਤਾਨੀਆ ਨੂੰ ਸੈਰ-ਸਪਾਟੇ, ਸੱਭਿਆਚਾਰ ਗਤੀਵਿਧੀਆਂ ਅਤੇ ਵਪਾਰਕ ਤੌਰ ਉੱਤੇ ਕਾਫ਼ੀ ਲਾਭ ਹੋਵੇਗਾ। ਉਨ੍ਹਾਂ ਨੇ ਮੰਤਰੀ ਨੂੰ ਦੱਸਿਆ ਕਿ ਮਈ, 2019 ਵਿੱਚ ਭਾਰਤ ਦੇ ਸੈਂਟਰ ਫਾਰ ਏਸ਼ੀਆ ਪੈਸੀਫਿਕ ਏਵੀਏਸ਼ਨ (ਸੀ.ਏ.ਪੀ.ਏ) ਨੇ ਐਲਾਨ ਕੀਤਾ ਸੀ ਕਿ ਭਾਰਤ ਅਤੇ ਯੂਰਪ ਵਿਚਕਾਰ ਸਿੱਧੀ ਹਵਾਈ ਸੇਵਾ ਲਈ ਇੰਟਰਨੇਟ ਉੱਤੇ ਸਭ ਤੋਂ ਵੱਧ ਅੰਮ੍ਰਿਤਸਰ ਰੂਟ ਵਲੋਂ ਭਾਲ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬੀਆਂ ਨੂੰ ਕੈਨੇਡਾ ਜਾਣ ਲਈ ਦਿੱਲੀ ਨਹੀਂ ਸਗੋਂ ਅੰਮ੍ਰਿਤਸਰ ਤੋਂ ਸਿੱਧੀ ਫ਼ਲਾਇਟ ਮਿਲਣ ਦਾ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਨੇ ਵੀ ਬੀਤੇ ਦਿਨੀਂ ਐਲਾਨ ਕੀਤਾ ਹੈ।