ਚੰਡੀਗੜ੍ਹ: ਦੇਸ਼ ਲਈ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਮਸ਼ਹੂਰ ਫਲਾਇੰਗ ਸਿੱਖ ਮਿਲਖਾ ਸਿੰਘ ਦੀ ਮੌਤ ਹੋ ਗਈ ਹੈ ਜਿਸ ਕਾਰਨ ਪੂਰੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ। ਮਿਲਖਾ ਸਿੰਘ ਦਾ ਅੱਜ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ -25 ਸਥਿਤ ਸ਼ਮਸ਼ਾਨਘਾਟ ਵਿਖੇ ਅੰਤਮ ਸਸਕਾਰ ਕੀਤਾ ਜਾਵੇਗਾ।
ਮਿਲਖਾ ਸਿੰਘ ਦੇ ਸਸਕਾਰ ’ਚ ਇਹ ਸਖ਼ਸ਼ੀਅਤਾਂ ਹੋਣਗੀਆਂ ਸ਼ਾਮਲ - ਸਖ਼ਸ਼ੀਅਤਾਂ ਹੋਣਗੀਆਂ ਸ਼ਾਮਲ
ਫਲਾਇੰਗ ਸਿੱਖ ਮਿਲਖਾ ਸਿੰਘ ਦਾ ਅੱਜ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ -25 ਸਥਿਤ ਸ਼ਮਸ਼ਾਨਘਾਟ ਵਿਖੇ ਅੰਤਮ ਸਸਕਾਰ ਕੀਤਾ ਜਾਵੇਗਾ।
ਮਿਲਖਾ ਸਿੰਘ ਦੇ ਸਸਕਾਰ ’ਚ ਇਹ ਸਖ਼ਸ਼ੀਅਤਾਂ ਹੋਣਗੀਆਂ ਸ਼ਾਮਲ
ਦੱਸ ਦਈਏ ਕਿ ਮਿਲਖਾ ਸਿੰਘ ਲਗਭਗ ਇੱਕ ਮਹੀਨਾ ਪਹਿਲਾਂ ਕੋਰੋਨਾ ਪੌਜ਼ੀਟਿਵ ਹੋਏ ਸਨ। ਮਿਲਖਾ ਸਿੰਘ ਕੁਝ ਦਿਨ ਪਹਿਲਾਂ ਹੀ ਕੋਰੋਨਾ ਦੀ ਜੰਗ ਜਿੱਤ ਚੁੱਕੇ ਸਨ, ਪਰ ਅਚਾਨਕ ਉਹਨਾਂ ਦੀ ਸਿਹਤ ਵਿਗੜਨ ਲੱਗੀ ਜਿਸ ਤੋਂ ਬਾਅਦ ਉਹਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹਨਾਂ ਦੀ ਮੌਤ ਹੋ ਗਈ।
ਇਹ ਵੀ ਪੜੋ: ਭਾਰਤੀ ਕ੍ਰਿਕੇਟਰ ਹਰਭਜਨ ਸਿੰਘ ਨੇ ਮਿਲਖਾ ਸਿੰਘ ਦੀ ਮੌਤ ’ਤੇ ਪ੍ਰਗਟ ਕੀਤਾ ਦੁੱਖ