ਚੰਡੀਗੜ: ਹਾਲ ਹੀ ਵਿਚ ਪਏ ਬੇਮੌਸਮੇ ਮੀਂਹ (Unseasonal rain) ਕਾਰਨ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਣ ਦੇ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ (Minister Aruna Chaudhary) ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ (Report) ਪੇਸ਼ ਕੀਤੀ ਜਾਵੇ।
ਮੰਤਰੀ ਅਰੁਣਾ ਚੌਧਰੀ ਕਿਸਾਨਾਂ ਨੂੰ ਫਸਲ ਦੇ ਨੁਕਸਾਨ ਲਈ ਛੇਤੀ ਤੋਂ ਛੇਤੀ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ
ਅੱਜ ਇਥੇ ਜਾਰੀ ਨਿਰਦੇਸ਼ਾਂ ਵਿੱਚ ਮੰਤਰੀ ਅਰੁਣਾ ਚੌਧਰੀ (Minister Aruna Chaudhary) ਨੇ ਖੜੀ ਫ਼ਸਲ ਨੂੰ ਹੋਏ ਨੁਕਸਾਨ ਦੀ ਨਿਰਧਾਰਤ ਸਮੇਂ ਵਿੱਚ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ (Deputy Commissioners) ਨੂੰ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਲਈ ਛੇਤੀ ਤੋਂ ਛੇਤੀ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਇਸ ਸੰਕਟ ਦੀ ਘੜੀ ਵਿਚ ਸੂਬਾ ਸਰਕਾਰ ਉਨ੍ਹਾਂ ਨਾਲ ਪੂਰੀ ਤਰ੍ਹਾਂ ਡੱਟ ਕੇ ਖੜੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ।