ਚੰਡੀਗੜ੍ਹ: ਸਿੱਖ ਇਤਿਹਾਸ ਚ ਮੀਰੀ ਪੀਰੀ ਦਿਵਸ ਬਹੁਤ ਹੀ ਜਿਆਦਾ ਖਾਸ ਅਤੇ ਮਹੱਤਪੂਰਨ ਹੈ। ਦੱਸ ਦਈਏ ਕਿ ਇਸ ਦਿਨ ਸਿੱਖਾਂ ਦੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ 2 ਤਲਵਾਰਾਂ ਯਾਨੀ ਮੀਰੀ ਅਤੇ ਪੀਰੀ ਧਾਰਨ ਕਰਕੇ ਸਿੱਖਾਂ ਨੂੰ ਸੰਤ ਸਿਪਾਹੀ ਬਣਾਇਆ ਸੀ। ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਿੱਖਾਂ ਨੂੰ ਮੀਰੀ ਅਤੇ ਪੀਰੀ ਧਾਰਨ ਕਰਕੇ ਭਗਤੀ ਤੇ ਸ਼ਕਤੀ ਦਾ ਸੁਨੇਹਾ ਦਿੱਤਾ ਸੀ।
ਦੱਸ ਦਈਏ ਕਿ ਮੀਰੀ ਤੇ ਪੀਰੀ ਦੋਵੇਂ ਫਾਰਸੀ ਭਾਸ਼ਾ ਦੇ ਸ਼ਬਦ ਹਨ। ਜਿਸ ’ਚ ਮੀਰੀ ਦਾ ਅਰਥ ਹੈ ਅਮੀਰੀ ਜਾਂ ਬਾਦਸ਼ਾਹ, ਹੁਕਮ ਕਰਨ ਵਾਲਾ, ਮੁਖੀ। ਦੂਜੇ ਪਾਸੇ ਪੀਰੀ ਦਾ ਭਾਵ ਧਾਰਮਿਕ ਜਾਂ ਅਧਿਆਤਮਕ ਖੇਤਰ ਵਿਚ ਅਗਵਾਈ, ਜੋ ਵਿਅਕਤੀ ਅਧਿਆਤਮਕ ਜੀਵਨ ਜਿਊਂਦਿਆਂ, ਤਿਆਗੀ, ਵਿਰਕਤ ਤੇ ਨਿਰਵਿਰਤ ਮਾਰਗ 'ਤੇ ਚਲਦਾ ਹੈ ਉਹ ਪੀਰ ਹੈ।
ਇਸ ਖਾਸ ਮੌਕੇ ’ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਰਾਹੀ ਸਮੂਹ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ।