ਚੰਡੀਗੜ੍ਹ:ਆਮ ਆਦਮੀ ਪਾਰਟੀ(Aam Aadmi Party) ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸੀ ਵਿਧਾਇਕ ਫਤਿਹਗੰਜ ਬਾਜਵਾ ਦੇ ਬੇਟੇ ਨੂੰ ਡੀਐਸਪੀ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਡੀਐਸਪੀ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਨਿਯੁਕਤ ਕਰਨ ਦੇ ਫੈਸਲੇ ’ਤੇ ਪੰਜਾਬ ਸਰਕਾਰ(Punjab Government) ਨੂੰ ਘੇਰਿਆ। ਆਪ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ(Captain Amarinder Singh) ਘਰ ਘਰ ਰੁਜ਼ਗਾਰ(Ghar Ghar Rozgar) ਦੇਣ ਦਾ ਵਾਅਦਾ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੂਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨਾਲ ਇਹ ਵਾਅਦਾ ਕੀਤਾ ਸੀ ਉਨ੍ਹਾਂ ਨੂੰ ਰੁਜ਼ਗਾਰ ਮੇਲਿਆ ਦੇ ਨਾਂਅ ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਵਿਧਾਇਕ ਮੀਤ ਹੇਅਰ ਨੇ ਇਹ ਵੀ ਕਿਹਾ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜ਼ਬੂਰ ਹਨ। ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਇਸ ਦੇਸ਼ ਭਗਤ ਦੇ ਪਰਿਵਾਰ ਦੀ ਬਿਲਕੁੱਲ ਵੀ ਸਾਰ ਨਹੀਂ ਲਈ, ਪਰ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਕਾਂਗਰਸੀਆਂ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਸਾਲ 2017 ਵਿੱਚ ਵੀ ਨਿਯਮਾਂ ਨੂੰ ਦਰਕਿਨਾਰ ਕਰ ਬੇਅੰਤ ਸਿੰਘ ਦੇ ਪੋਤੇ ਨੂੰ ਸਿੱਧਾ ਡੀਐੱਸਪੀ ਲਗਾਇਆ ਗਿਆ ਸੀ ਜੋ ਮਸਲਾ ਅੱਜ ਵੀ ਹਾਈ ਕੋਰਟ ਵਿੱਚ ਪੈਂਡਿੰਗ ਹੈ।
'ਕਿੰਨੇ ਆਮ ਪਰਿਵਾਰਾਂ ਦੇ ਬੱਚਿਆ ਨੂੰ ਦਿੱਤੀ ਗਈ ਨੌਕਰੀ?'