ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੰਟਰਨੈਸ਼ਨਲ ਕਬੱਡੀ ਖਿਡਾਰੀ ਅਰਵਿੰਦਰਪਾਲ ਸਿੰਘ ਪਹਿਲਵਾਨ ਦੇ ਕਤਲ ਮਾਮਲੇ ਵਿੱਚ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੱਤੀ। ਦੱਸ ਦਈਏ ਕਿ ਮਾਮਲੇ ਵਿੱਚ ਹਾਈਕੋਰਟ ਨੇ ਸੁਖਪਾਲ ਖਹਿਰਾ ਅਤੇ ਉਨ੍ਹਾਂ ਦੇ ਦਰਜਨ ਦੇ ਕਰੀਬ ਸਾਥੀਆਂ ਦੇ ਖਿਲਾਫ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ।
ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੇਰੇ ਅਤੇ ਮੇਰੇ ਦਰਜਨਾਂ ਸਾਥੀਆਂ ਖਿਲਾਫ 2020 ਵਿੱਚ ਦਰਜ ਐਫਆਈਆਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਨੇ ਖ਼ਾਰਜ ਕਰ ਦਿੱਤੀ ਹੈ। ਇਹ ਐਫਆਈਆਰ ਮੇਰੇ ਹਲਕਾ ਭੁਲੱਥ ਦੇ ਪਿੰਡ ਲੱਖਣ ਕੇ ਪੱਡੇ ਦੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਅਰਵਿੰਦਰਪਾਲ ਸਿੰਘ ਪਹਿਲਵਾਨ ਦੇ ਪੁਲਿਸ ਅਧਿਕਾਰੀਆਂ ਵੱਲੋ ਕੀਤੇ ਗਏ ਕਤਲ ਦੇ ਖਿਲਾਫ ਇਨਸਾਫ਼ ਦੀ ਲੜਾਈ ਲੜਦਿਆਂ ਜਲੰਧਰ ਪੁਲਿਸ ਵੱਲੋ ਦਰਜ ਕੀਤੀ ਗਈ ਸੀ। ਇਸ ਲਈ ਮੈਂ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕਰਦਾ ਹਾਂ।