ਪੰਜਾਬ

punjab

ETV Bharat / city

3 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਡਾ. ਸਿੰਗਲਾ, ਸਿੰਗਲਾ ਦਾ OSD ਵੀ ਗ੍ਰਿਫ਼ਤਾਰ - PUNJAB VIJAY SINGLA REMOVED FROM THE POST OF CABINET MINISTER

ਵਿਜੇ ਸਿੰਗਲਾ ਹੋਏ ਗ੍ਰਿਫਤਾਰ
ਵਿਜੇ ਸਿੰਗਲਾ ਹੋਏ ਗ੍ਰਿਫਤਾਰ

By

Published : May 24, 2022, 2:10 PM IST

Updated : May 24, 2022, 9:07 PM IST

19:08 May 24

3 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਡਾ. ਸਿੰਗਲਾ, ਸਿੰਗਲਾ ਦਾ OSD ਵੀ ਗ੍ਰਿਫ਼ਤਾਰ

ਸੀਐੱਮ ਮਾਨ ਕੋਲ ਇਸ ਗੱਲ ਦੇ ਪੁਖਤਾ ਸਬੂਤ ਸਨ ਕਿ ਸਿਹਤ ਮੰਤਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ। ਜਿਸ ਦੇ ਚੱਲਦੇ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਗਿਆ ਹੈ। ਸਿੰਗਲਾ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਡਾ. ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ।

18:08 May 24

ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਦਰਜ FIR ਦੀ ਕਾਪੀ

ਵਿਜੇ ਸਿੰਗਲਾ ਖ਼ਿਲਾਫ਼ ਦਰਜ FIR ਦੀ ਕਾਪੀ

ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਦਰਜ FIR ਦੀ ਕਾਪੀ ਸਾਹਮਣੇ ਆਈ ਹੈ। ਮੁਹਾਲੀ ਦੇ ਫੇਜ਼-8 ਥਾਣੇ ਵਿੱਚ ਸਿੰਗਲਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥੋੜ੍ਹੀ ਦੇਰ ਵਿੱਚ ਸਿੰਗਲਾ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

18:08 May 24

ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਦਰਜ FIR ਦੀ ਕਾਪੀ

ਵਿਜੇ ਸਿੰਗਲਾ ਖ਼ਿਲਾਫ਼ ਦਰਜ FIR ਦੀ ਕਾਪੀ

ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਦਰਜ FIR ਦੀ ਕਾਪੀ

18:07 May 24

ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਦਰਜ FIR ਦੀ ਕਾਪੀ

ਵਿਜੇ ਸਿੰਗਲਾ ਖ਼ਿਲਾਫ਼ ਦਰਜ FIR ਦੀ ਕਾਪੀ

ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਦਰਜ FIR ਦੀ ਕਾਪੀ

15:19 May 24

ਵਿਰੋਧੀ ਪਾਰਟੀਆਂ ਵੱਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ

ਸਿੱਧੂ ਮੂਸੇਵਾਲੇ

ਵਿਜੇ ਸਿੰਗਲਾ ਖ਼ਿਲਾਫ਼ ਕਾਰਵਾਈ ਤੋਂ ਬਾਅਦ ਪੰਜਾਬ ਦੇ ਸਿਆਸਤ ਭਖ ਚੁੱਕੀ ਹੈ। ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਚੋਣਾਂ ਦੌਰਾਨ ਮਾਨਸਾ ਵਿੱਚ ਵਿਜੇ ਸਿੰਗਲਾ ਤੋਂ ਹਾਰਨ ਵਾਲੇ ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਮੂਸੇਵਾਲਾ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮੂਸੇਵਾਲਾ ਨੇ ਕਿਹਾ ਹੈ ਕਿ ਬਾਬਾ ਕਹਿੰਦਾ ਸੀ ਦੇਖੀ ਚੱਲ ਮਰਦਾਨਿਆਂ ਰੰਗ ਕਰਤਾਰ ਦੇ ਆਪੀ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ ਹਨ। ਵਿਜੇ ਸਿੰਗਲਾ ਖ਼ਿਲਾਫ਼ ਕਾਰਵਾਈ ਤੋਂ ਬਾਅਦ ਮੂਸੇਵਾਲਾ ਦਾ ਇਹ ਪ੍ਰਤੀਕਰਮ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ।

15:12 May 24

ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਦੇ ਖਿਲਾਫ ਸਖਤ- ਜਰਨੈਲ ਸਿੰਘ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਜਰਨੈਲ ਸਿੰਘ ਨੇ ਟਵੀਟ ਰਾਹੀ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਦੇ ਖਿਲਾਫ ਸਖਤ ਫੈਸਲਾ, ਭ੍ਰਿਸ਼ਟਾਚਾਰ ਦੇ ਇਲਜ਼ਾਮ ਸਾਬਿਤ ਹੋਣ 'ਤੇ ਆਪਣੇ ਕੈਬਿਨੇਟ ਮੰਤਰੀ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਦੇ ਹੁਕਮ,

ਇਹ ਹੈ ਬਦਲਾਅ,

ਏਹੀ ਹੈ ਕੇਜਰੀਵਾਲ ਮਾਡਲ

15:07 May 24

ਭਗਵੰਤ ਮਾਨ ’ਤੇ ਮੈਨੂੰ ਮਾਣ ਹੈ- ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਭਗਵੰਤ ਮਾਨ ’ਤੇ ਮਾਣ ਹੈ। ਉਨ੍ਹਾਂ ਦੀ ਕਾਰਵਾਈ ਨੇ ਉਨ੍ਹਾਂ ਦੇ ਅੱਖਾਂ ਚ ਹੰਝੂ ਲਿਆ ਦਿੱਤੇ। ਪੂਰਾ ਦੇਸ਼ ਅੱਜ ਆਮ ਆਦਮੀ ਪਾਰਟੀ ’ਤੇ ਮਾਣ ਕਰ ਰਹੀ ਹੈ।

14:58 May 24

'ਆਪ' ਨੂੰ ਭ੍ਰਿਸ਼ਟਾਚਾਰ ਬਿਲਕੁੱਲ ਵੀ ਬਰਦਾਸ਼ਤ ਨਹੀਂ- ਰਾਘਵ ਚੱਢਾ

ਰਾਜਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿਸ ਕੋਲ ਭ੍ਰਿਸ਼ਟਾਚਾਰ ਦੇ ਆਧਾਰ 'ਤੇ ਆਪਣੇ ਖਿਲਾਫ ਕਾਰਵਾਈ ਕਰਨ ਦੀ ਹਿੰਮਤ ਅਤੇ ਇਮਾਨਦਾਰੀ ਹੈ। ਅਸੀਂ ਦਿੱਲੀ 'ਚ ਦੇਖਿਆ, ਹੁਣ ਪੰਜਾਬ 'ਚ ਦੇਖ ਰਹੇ ਹਾਂ। ਭ੍ਰਿਸ਼ਟਾਚਾਰ ਲਈ ਜ਼ੀਰੋ ਸਹਿਣਸ਼ੀਲਤਾ।

14:51 May 24

'ਆਪ' ਭ੍ਰਿਸ਼ਟਾਚਾਰ ਨੂੰ ਕਦੇ ਵੀ ਨਹੀਂ ਕਰੇਗੀ ਬਰਦਾਸ਼ਤ- ਪਾਠਕ

ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਟਵੀਟ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚਾਹੇ ਉਹ ਕੋਈ ਵੀ ਹੋਵੇ ਅਤੇ ਕਿਸੇ ਵੀ ਅਹੁਦੇ ’ਤੇ ਹੋਵੇ।

14:25 May 24

ਬੀਜੇਪੀ ਦੇ ਨਿਸ਼ਾਨੇ ’ਤੇ ਮਾਨ ਸਰਕਾਰ

ਪੰਜਾਬ ਬੀਜੇਪੀ ਦੇ ਮੁੱਖ ਸਕੱਤਰ ਸੁਭਾਸ਼ ਸ਼ਰਮਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਦੇਸ਼ ’ਚ ਅਰਵਿੰਦ ਕੇਜਰੀਵਾਲ ਰੌਲਾ ਪਾ ਰਹੇ ਸੀ ਕਿ ਸੀਐੱਮ ਭਗਵੰਤ ਮਾਨ ਨੇ 20 ਦਿਨ ਚ ਪੰਜਾਬ ਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਅਤੇ ਆਪਣਾ ਮੰਤਰੀ ਕਮੀਸ਼ਨ ਮੰਗ ਰਿਹਾ ਸੀ। ਪੰਜਾਬ ਦੇਖ ਰਿਹਾ ਹੈ ਕਿ ਇੰਕਲਾਬ ਦੇ ਨਾਂ ’ਤੇ ਜਿੱਤਣ ਵਾਲੇ 2 ਮਹੀਨੇ ਵੀ ਸਬਰ ਨਹੀਂ ਰੱਖ ਸਕੇ। ਇਬਤਿਦਾ-ਏ-ਇਸ਼ਕ ਰੋ ਰਿਹਾ ਹੈ, ਅੱਗੇ ਕੀ ਹੁੰਦਾ ਹੈ, ਅੱਗੇ ਅੱਗੇ ਦੇਖੋ ਹੁੰਦਾ ਕੀ ਹੈ।

14:11 May 24

ਵਿਜੇ ਸਿੰਗਲਾ ਹੋਏ ਗ੍ਰਿਫਤਾਰ

ਵਿਜੇ ਸਿੰਗਲਾ ਹੋਏ ਗ੍ਰਿਫਤਾਰ

ਐਂਟੀ ਕੁੱਰਪਸ਼ਨ ਬ੍ਰਾਂਚ ਨੇ ਸਿੰਗਲਾ ਨੂੰ ਕੀਤਾ ਗ੍ਰਿ੍ਫਤਾਰ

ਕੁਝ ਸਮਾਂ ਪਹਿਲਾਂ ਹੀ ਸੀਐੱਮ ਮਾਨ ਨੇ ਸਿੰਗਲਾ ਨੂੰ ਕੀਤਾ ਸੀ ਕੈਬਨਿਟ ਤੋਂ ਬਰਖਾਸਤ

14:05 May 24

ਸਿੰਗਲਾ ਨੂੰ ਗ੍ਰਿਫਤਾਰ ਕਰਨ ਲਈ ਨਿਕਲੀ ਪੁਲਿਸ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸੇ ਤੋਂ ਬਾਅਦ ਹੁਣ ਪੰਜਾਬ ਪੁਲਿਸ ਐਕਸ਼ਨ ਮੋਡ ਚ ਆ ਗਈ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਦੀ ਟੀਮ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰਨ ਦੇ ਲਈ ਨਿਕਲ ਚੁੱਕੀ ਹੈ।

14:04 May 24

ਬਰਖਾਸਤੀ ਤੋਂ ਬਾਅਦ ਸਿੰਗਲਾ ਨੂੰ ਗ੍ਰਿਫਤਾਰ ਕਰਨ ਲਈ ਨਿਕਲੀ ਪੁਲਿਸ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਤੋਂ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ।

ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਹੋਈ ਕਾਰਵਾਈ:ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ।

ਅਧਿਕਾਰੀਆਂ ਤੋਂ ਮੰਗੀ ਸੀ ਕਮਿਸ਼ਨ:ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਤੋਂ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ। ਦੇਸ਼ ਦੇ ਇਤਿਹਾਸ 'ਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਆਪਣੇ ਮੰਤਰੀ 'ਤੇ ਸਿੱਧੀ ਕਾਰਵਾਈ ਕੀਤੀ ਹੈ।

ਇਹ ਵੀ ਪੜੋ:ਮਾਨ ਸਰਕਾਰ ਦਾ ਵੱਡਾ ਐਕਸ਼ਨ, ਵਿਜੇ ਸਿੰਗਲਾ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹੋਈ ਛੁੱਟੀ

Last Updated : May 24, 2022, 9:07 PM IST

For All Latest Updates

TAGGED:

ABOUT THE AUTHOR

...view details