ਚੰਡੀਗੜ੍ਹ:ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ 'ਚ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਲਈ ਇੱਕ ਵ੍ਹੱਟਸਐਪ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਕਰਮਚਾਰੀ ਉਨ੍ਹਾਂ ਤੋਂ ਰਿਸ਼ਵਤ ਮੰਗਦਾ ਹੈ ਤਾਂ ਉਹ ਉਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਜਾਰੀ ਕੀਤੇ ਨੰਬਰ 'ਤੇ ਭੇਜ ਸਕਦੇ ਹੋ।ਜਿਸ ਮਗਰੋਂ ਦੋਸ਼ੀ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਿਸ ਤੋਂ ਬਾਅਦ ਇਹ ਸਵਾਲ ਉੱਠ ਰਿਹਾ ਹੈ ਕਿ ਪੰਜਾਬ ਦੇ ਲੋਕ ਰਿਸ਼ਵਤ ਲੈਣ ਵਾਲੇ ਦੀ ਆਡੀਓ ਜਾਂ ਵੀਡੀਓ ਰਿਕਾਰਡਿੰਗ ਕਿਵੇਂ ਕਰਨਗੇ ਕਿਉਂਕਿ ਬਹੁਤੇ ਸਰਕਾਰੀ ਦਫ਼ਤਰਾਂ 'ਚ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਸਬੰਧੀ ਦਫ਼ਤਰ ਦੇ ਬਾਹਰ ਨੋਟਿਸ ਵੀ ਲੱਗੇ ਹਨ।
ਖਾਸ ਕਰਕੇ ਪੁਲਿਸ 'ਤੇ ਵੱਡੇ ਪ੍ਰਸ਼ਾਸਨਿਕ ਅਧਿਕਾਰੀ ਮੋਬਾਈਲਾਂ ਨੂੰ ਅੰਦਰ ਨਹੀਂ ਲਿਜਾਣ ਦਿੰਦੇ। ਮੋਬਾਈਲ ਬਾਹਰ ਰੱਖਵਾ ਲਿਆ ਜਾਂਦਾ ਹੈ। ਦੂਜੇ ਪਾਸੇ ਜੇਕਰ ਕੋਈ ਵਿਅਕਤੀ ਮੋਬਾਈਲ ਅੰਦਰ ਲਿਜਾਣਾ ਚਾਹੁੰਦਾ ਹੈ ਤਾਂ ਫੋਨ ਨੂੰ ਬੰਦ ਕਰਨਾ ਪੈਂਦਾ ਹੈ।