ਪੰਜਾਬ

punjab

ETV Bharat / city

ਪ੍ਰਧਾਨ ਮੰਤਰੀ ਮੋਦੀ ਪਹਿਲਾਂ ਚਾਹ ਵੇਚਦੇ ਸਨ, ਹੁਣ ਦੇਸ਼ ਵੇਚ ਰਹੇ: ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਐਤਵਾਰ ਨੂੰ ਮੋਗਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਜਨ ਸਭਾਵਾਂ ਕਰਕੇ ਲੋਕਾਂ ਨੂੰ ਬਾਘਾ ਪੁਰਾਣਾ ਵਿੱਚ ਹੋਣ ਵਾਲੇ ਕਿਸਾਨ ਮਹਾਂਸੰਮੇਲਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।

ਤਸਵੀਰ
ਤਸਵੀਰ

By

Published : Mar 14, 2021, 8:37 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਐਤਵਾਰ ਨੂੰ ਮੋਗਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਜਨ ਸਭਾਵਾਂ ਕਰਕੇ ਲੋਕਾਂ ਨੂੰ ਬਾਘਾਪੁਰਾਣਾ ਵਿੱਚ ਹੋਣ ਵਾਲੇ ਕਿਸਾਨ ਮਹਾਂਸੰਮੇਲਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਚਾਹ ਵੇਚਦੇ ਸਨ, ਹੁਣ ਦੇਸ਼ ਵੇਚ ਰਹੇ ਹਨ। ਉਨ੍ਹਾਂ ਵੱਡੀਆਂ-ਵੱਡੀਆਂ ਸਰਕਾਰੀ ਕੰਪਨੀਆਂ ਵੇਚ ਦਿੱਤੀਆਂ। ਹੁਣ ਤੱਕ ਖੇਤੀਬਾੜੀ ਬਾਕੀ ਰਹਿ ਗਈ ਸੀ, ਜਿਸ ਨੂੰ ਹੁਣ ਉਹ ਵੇਚਣ ਲੱਗਿਆ ਹੋਇਆ ਹੈ।

ਜਿਨ੍ਹਾਂ ਕਾਰਪੋਰੇਟ ਘਰਾਣਿਆਂ ਨੇ ਦੇਸ਼ ਦੀ ਸਰਕਾਰੀ ਚੀਜਾਂ ਖਰੀਦੀਆਂ, ਉਹ ਆਮ ਲੋਕਾਂ ਦਾ ਸੋਸ਼ਣ ਕਰ ਰਹੇ ਹਨ। ਹੁਣ ਉਹ ਲੋਕ ਸਰਕਾਰ ਨਾਲ ਮਿਲਕੇ ਕਿਸਾਨਾਂ ਦਾ ਸੋਸ਼ਣ ਕਰਨ ਦੀ ਤਿਆਰੀ ਵਿੱਚ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਨੇ ਵੀ ਕਦੇ ਕਿਸਾਨਾ ਦਾ ਸਮਰਥਨ ਨਹੀਂ ਕੀਤਾ। ਦੋਵਾਂ ਨੇ ਆਪਸੀ ਤਾਲਮੇਲ ਕਰਕੇ ਪੰਜਾਬ ਵਿੱਚ ਕਿਸਾਨਾਂ ਨੂੰ ਬੰਧੂਆਂ ਮਜ਼ਦੂਰ ਬਣਾਉਣ ਵਾਲਾ ਕਾਨੂੰਨ ਪਾਸ ਕੀਤਾ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਅਤੇ ਬਾਦਲ ਕਦੇ ਵੀ ਆਪਣੇ ਵਿੱਚ ਨਹੀਂ ਰਹੇ। ਉਨ੍ਹਾਂ ਕਦੇ ਖੇਤੀ ਨਹੀਂ ਕੀਤੀ ਇਸ ਲਈ ਕਿਸਾਨਾਂ ਦੇ ਦੁੱਖ ਦਰਦ ਨੂੰ ਨਹੀਂ ਸਮਝ ਸਕਦੇ। ਕੈਪਟਨ ਅਤੇ ਬਾਦਲ ਦੋਵੇਂ ਸੱਤਾ ਦੇ ਵਪਾਰੀ ਹਨ।

ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਹੁਣ ਇਸ ਬਿੱਲ ਦਾ ਵਿਰੋਧ ਕਰ ਰਹੇ ਹਨ, ਪ੍ਰੰਤੂ ਇਹ ਲੋਕ ਜੇਕਰ ਪਹਿਲਾਂ ਇਸ ਬਿੱਲ ਦਾ ਵਿਰੋਧ ਕਰਦੇ ਤਾਂ ਅੱਜ ਲੋਕਾਂ ਨੂੰ ਇਹ ਦਿਨ ਨਾ ਦੇਖਣੇ ਪੈਂਦੇ। ਮੈਂ ਪਿੰਡ ਵਿੱਚ ਰਿਹਾ ਹਾਂ, ਮੇਰਾ ਸਾਰਾ ਜੀਵਨ ਪਿੰਡ ਵਿਚ ਹੀ ਲੰਘਿਆ ਹੈ। ਇਸ ਲਈ ਅਸੀਂ ਕਿਸਾਨਾਂ ਦੇ ਦੁੱਖ ਦਰਦ ਨੂੰ ਸਮਝਦੇ ਹਾਂ, ਕਿਸਾਨਾਂ ਨੂੰ ਅੱਤਵਾਦੀ, ਪਾਕਿਸਤਾਨੀ, ਖਾਲਿਸਤਾਨੀ ਕਹਿਣ ਵਾਲੇ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਆਪਣੇ ਆਪ ਨੂੰ ਉਮੀਦਵਾਰ ਐਲਾਨਿਆ

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਕਿਸਾਨਾਂ ਲਈ ਇੱਕ ਸੇਵਾਦਾਰ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਸਾਨ ਅੰਦੋਲਨ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਹਨ, ਅਰਵਿੰਦ ਕੇਜਰੀਵਾਲ ਕੇਵਲ ਇਕ ਅਜਿਹਾ ਵਿਅਕਤੀ ਹੈ ਜਿਸਨੇ ਮੋਦੀ-ਸ਼ਾਹ ਨੂੰ ਤਿੰਨ ਵਾਰ ਦਿੱਲੀ ਵਿੱਚ ਹਰਾਇਆ ਹੈ। ਹੁਣ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਬਣਾਉਣ ਲਈ 21 ਮਾਰਚ ਨੂੰ ਬਾਘਾ ਪੁਰਾਣਾ ਵਿੱਚ ਕਿਸਾਨ ਮਹਾਸੰਮੇਲਨ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ 21 ਮਾਰਚ ਦੇ ਕਿਸਾਨ ਮਹਾ ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।

ABOUT THE AUTHOR

...view details