ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਕਿ ਅਗਾਊਂ ਜਮਾਨਤ ਦੇ ਮਾਮਲੇ ਵਿੱਚ ਅੱਜ ਦੂਜੇ ਦਿਨ ਵੀ ਅਦਾਲਤ ਵੱਲੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ (Mohali Court rejects Bikram Majithia's bail plea)। ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਜਮਾਨਤ ਦੀ ਮੰਗ ਨਾ ਮੰਜੂਰ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ ’ਤੇ ਡਰੱਗਜ਼ ਮਾਮਲੇ (Majithia booked in Drug case) ਵਿੱਚ ਮਾਮਲਾ ਦਰਜ ਕੀਤਾ ਗਿਆ ਹੈ, ਉਸੇ ਮਾਮਲੇ ਵਿੱਚ ਮੋਹਾਲੀ ਜ਼ਿਲਾ ਅਦਾਲਤ ਵਿਚ ਅਗਾਊਂ ਜਮਾਨਤ ਦੀ ਅਰਜੀ ’ਤੇ ਸੁਣਵਾਈ ਹੋਈ ਸੀ।
ਬਿਕਰਮ ਸਿੰਘ ਮਜੀਠੀਆ ਦੇ ਸਰਕਾਰ ਵੱਲੋਂ ਲਗਾਤਾਰ ਕਈ ਤਰ੍ਹਾਂ ਦੇ ਆਰੋਪ ਲਗਦੇ ਰਹੇ ਪਰ ਉਨ੍ਹਾਂ ’ਤੇ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲ ਦਾ ਸਮਾਂ ਬਿਤਾਉਣ ਦੇ ਅਖੀਰਲੇ ਵਿਚ ਡਰੱਗਜ਼ ਮਾਮਲੇ (Action against Drug peddling) ਦਾ ਪਰਚਾ ਦਰਜ ਕਰਾਉਣ ਵਿੱਚ ਸਫ਼ਲ (Congress govt registered FIR against Majithia) ਹੋਈ। ਮਜੀਠੀਆ ਉਤੇ ਮਾਮਲਾ ਦਰਜ ਤਾਂ ਹੋਇਆ ਪਰ ਉਹ ਗ੍ਰਿਫਤਾਰੀ ਹੋਣ ਤੋਂ ਪਹਿਲਾਂ ਹੀ ਫਰਾਰ ਦੱਸੇ ਜਾ ਰਹੇ ਹਨ ਅਤੇ ਪੁਲਿਸ ਵੱਲੋਂ ਲੁੱਕ ਆਊਟ ਨੋਟਿਸ ਵੀ ਉਨ੍ਹਾਂ ਦੇ ਖਿਲਾਫ ਕੱਢਿਆ ਗਿਆ ਹੈ। ਇਸ ਲਈ ਬਿਕਰਮ ਸਿੰਘ ਮਜੀਠੀਆ ਆਪਣੇ ਬਚਾਅ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪਹਿਲਾਂ ਹੀ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਸੀ ਜਿਸ ਵਿਚ ਦੋ ਦਿਨ ਦੀ ਕਾਰਵਾਈ ਦੇ ਦੌਰਾਨ ਅੱਜ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਖਾਰਜ ਕਰ ਦਿੱਤਾ ਹੈ।