ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਅਰਪੋਰਟ ਦੇ ਅਫਸਰਾਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਹਵਾਈ ਅੱਡਿਆਂ ਸਬੰਧੀ ਚਰਚਾ ਕੀਤੀ ਗਈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਵੀ ਦਿੱਤੀ। ਨਾਲ ਹੀ ਮੀਟਿੰਗ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਸੀਐਮ ਮਾਨ ਦਾ ਟਵੀਟ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ। ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਹਨਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।