ਚੰਡੀਗੜ੍ਹ: ਮੁਹਾਲੀ ਆਰਪੀਜੀ ਅਟੈਕ ਮਾਮਲੇ ਵਿੱਚ ਮੁੱਖ ਮੁਲਜ਼ਮ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਾਮਲੇ ਦੇ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਪੰਜਾਬ ਦੇ ਡੀਜੀਪੀ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੜ੍ਹਤ ਸਿੰਘ ਨੂੰ ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਆਰਪੀਜੀ ਦੇ ਹਮਲੇ ਦੇ ਵਿੱਚ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ।