ਮੋਹਾਲੀ:ਕੋਵਿਡ ਸੰਕਟ ਨਾਲ ਨਜਿੱਠਣ ਲਈ ਸੂਬੇ ਵਿੱਚ ਸਮੇਂ ਸਿਰ ਮਰੀਜਾਂ ਨੂੰ ਇਲਾਜ ਮੁਹੱਈਆ ਕਰਵਾਕੇ ਅਤੇ ਬੈੱਡਾਂ ਦੀ ਸਮਰੱਥਾ ਵਧਾਉਂਦਿਆਂ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਰਾਹੀਂ ਆਰਜ਼ੀ ਕੋਵਿਡ ਹਸਪਤਾਲ ਸਥਾਪਤ ਕਰਨ ਲਈ ਮਨਜੂਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਮੁਹਾਲੀ ਵਿਖੇ ਅਜਿਹੇ ਪਹਿਲੇ ਪ੍ਰਾਜੈਕਟ ਨੂੰ ਸਵੈ- ਘੋਸ਼ਣਾ ਦੇ ਅਧਾਰ ’ਤੇ ਬਿਨੈ ਪੱਤਰ ਜਮਾਂ ਕਰਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਐਨ.ਓ.ਸੀ. ਮਿਲ ਗਿਆ ਹੈ। ਮਹਾਂਮਾਰੀ ਦੀ ਇਸ ਔਖੀ ਘੜੀ ਦੌਰਾਨ ਤੁਰੰਤ ਅਤੇ ਨਿਰਵਿਘਨ ਪ੍ਰਵਾਨਗੀ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਰਕਾਰੀ ਵਿਭਾਗਾਂ ਵਲੋਂ ਸੂਬੇ ਵਿੱਚ ਅਜਿਹੇ ਮੇਕ-ਸ਼ਿਫ਼ਟ ਕੋਵਿਡ ਹਸਪਤਾਲ ਸਥਾਪਤ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰਜ਼ ਵਿੱਚ ਢਿੱਲ ਦਿੱਤੀ ਗਈ ਹੈ। ਇਸ ਵਿੱਚ ਸਿਹਤ ਵਿਭਾਗ, ਸਥਾਨਕ ਸਰਕਾਰਾਂ, ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਕਿਰਤ ਵਿਭਾਗ ਸ਼ਾਮਲ ਹਨ।
ਮੋਹਾਲੀ ਵਿੱਚ ਬਣੇਗਾ 80 ਬੈੱਡਾਂ ਵਾਲਾ ਆਰਜ਼ੀ ਕੋਵਿਡ ਹਸਪਤਾਲ - Mohali
ਮੁਹਾਲੀ ਵਿਖੇ ਅਜਿਹੇ ਪਹਿਲੇ ਪ੍ਰਾਜੈਕਟ ਨੂੰ ਸਵੈ- ਘੋਸ਼ਣਾ ਦੇ ਅਧਾਰ ’ਤੇ ਬਿਨੈ ਪੱਤਰ ਜਮਾਂ ਕਰਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਐਨ.ਓ.ਸੀ. ਮਿਲ ਗਿਆ ਹੈ। ਮਹਾਂਮਾਰੀ ਦੀ ਇਸ ਔਖੀ ਘੜੀ ਦੌਰਾਨ ਤੁਰੰਤ ਅਤੇ ਨਿਰਵਿਘਨ ਪ੍ਰਵਾਨਗੀ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਰਕਾਰੀ ਵਿਭਾਗਾਂ ਵਲੋਂ ਸੂਬੇ ਵਿੱਚ ਅਜਿਹੇ ਮੇਕ-ਸ਼ਿਫ਼ਟ ਕੋਵਿਡ ਹਸਪਤਾਲ ਸਥਾਪਤ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰਜ਼ ਵਿੱਚ ਢਿੱਲ ਦਿੱਤੀ ਗਈ ਹੈ।
ਮੈਸਰਜ਼ ਮੋਹਾਲੀ ਮੈਡੀਕਲ ਗਰੁੱਪ ਪ੍ਰਾਈਵੇਟ ਲਿਮਟਿਡ ਨੂੰ ਸਵੈ- ਘੋਸ਼ਣਾ ਦੇ ਅਧਾਰ ‘ਤੇ ਮੋਹਾਲੀ ਵਿਖੇ ਇੱਕ 80 ਬੈੱਡਾਂ ਵਾਲੇ ਆਰਜ਼ੀ ਹਸਪਤਾਲ ਦਾ ਤੁਰੰਤ ਨਿਰਮਾਣ ਸ਼ੁਰੂ ਕਰਨ ਲਈ ਇਸ ਤਰਾਂ ਦੀ ਪਹਿਲੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਨੇ ਦੱਸਿਆ ਕਿ ਇਨਵੈਸਟ ਪੰਜਾਬ ਨੇ ਸਾਰੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਾਜੈਕਟ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਹੈ ਅਤੇ 24 ਘੰਟੇ ਦੇ ਅੰਦਰ- ਅੰਦਰ ਮਨਜੂਰੀ ਦੇਣ ਲਈ ਲੋੜੀਂਦੇ ਐਨ.ਓ.ਸੀ. ਸਿਹਤ ਵਿਭਾਗ ਨੂੰ ਉਪਲਬਧ ਕਰਵਾਏ ਗਏ ਹਨ। ਕੋਵਿਡ ਸੰਕਟ ਨਾਲ ਨਜਿੱਠਣ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਐਨ.ਓ.ਸੀ. ਨੂੰ ਪਹਿਲ ਦੇ ਅਧਾਰ ’ਤੇ ਜਾਰੀ ਕੀਤਾ ਜਾਵੇ। ਉਨਾਂ ਅੱਗੇ ਕਿਹਾ ਕਿ ਆਰਜ਼ੀ ਕੋਵਿਡ ਹਸਪਤਾਲ ਖੋਲਣ ਦਾ ਇੱਛੁਕ ਕੋਈ ਵੀ ਵਿਅਕਤੀ / ਸਮੂਹ ਨਿਰਦੇਸ਼ਾਂ ਅਤੇ ਲੋੜੀਂਦੀਆਂ ਸਹੂਲਤਾਂ ਲਈ ਨਿਵੇਸ਼ ਪੰਜਾਬ ਕੋਲ ਪਹੁੰਚ ਸਕਦਾ ਹੈ।
ਇਹ ਵੀ ਪੜੋ:ਹੁਣ Pregnancy ਵਾਂਗ ਘਰ ਬੈਠੇ ਕੇ ਹੀ ਕਰੋ ਕੋਰੋਨਾ ਟੈਸਟ....