ਪੰਜਾਬ

punjab

By

Published : Oct 27, 2021, 9:58 AM IST

Updated : Oct 27, 2021, 10:20 AM IST

ETV Bharat / city

ਕੈਪਟਨ ਦੇ ਐਲਾਨ ਤੋਂ ਪਹਿਲਾਂ ਮੁਹੰਮਦ ਮੁਸਤਫਾ ਦਾ ਤੰਜ

ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sindhu) ਦੇ ਸਲਾਹਕਾਰ ਮੁਹੰਮਦ ਮੁਸਤਫਾ (Mohhmmad Mustafa) ਵਲੋਂ ਲਗਾਤਾਰ ਕੈਪਟਨ 'ਤੇ ਹਮਲੇ ਕੀਤੇ ਜਾ ਰਹੇ ਹਨ। ਹੁਣ ਉਨ੍ਹਾਂ ਨੇ ਕੈਪਟਨ ਵਲੋਂ ਨਵੀਂ ਪਾਰਟੀ (New party) ਦੇ ਐਲਾਨ ਤੋਂ ਪਹਿਲਾਂ ਹੀ ਅੱਜ ਉਨ੍ਹਾਂ 'ਤੇ ਤੰਜ ਕੱਸਿਆ ਹੈ।

ਕੈਪਟਨ ਦੇ ਐਲਾਨ ਤੋਂ ਪਹਿਲਾਂ ਮੁਹੰਮਦ ਮੁਸਤਫਾ ਦਾ ਤੰਜ
ਕੈਪਟਨ ਦੇ ਐਲਾਨ ਤੋਂ ਪਹਿਲਾਂ ਮੁਹੰਮਦ ਮੁਸਤਫਾ ਦਾ ਤੰਜ

ਚੰਡੀਗੜ੍ਹ: ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰ ਅਤੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ (Mohhammad Mustafa) ਵਲੋਂ ਆਪਣੇ ਸੋਸ਼ਲ ਮੀਡੀਆ (Social Media) ਅਕਾਉਂਟ ਟਵਿੱਟਰ (Twitter Account)'ਤੇ ਟਵੀਟ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਸ਼ੇਅਰੋ ਸ਼ਾਇਰੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਹੈ, ਕੁਛ ਤੋ ਮਜਬੂਰੀਆਂ ਰਹੀ ਹੋਂਗੀ, ਯੂੰ ਕੋਈ ਬੇਵਫਾ ਨਹੀਂ ਹੋਤਾ। ਜੀ ਬਹੁਤ ਚਾਹਤਾ ਹੈ ਸੱਚ ਬੋਲੇਂ, ਕਿਆ ਕਰੇਂ ਹੌਂਸਲਾ ਨਹੀਂ ਹੋਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖਰੀ ਪਾਰਟੀ ਦਾ ਅੱਜ ਐਲਾਨ ਕੀਤਾ ਜਾ ਰਿਹਾ ਹੈ। ਕੈਪਟਨ ਪੰਜਵੀਂ ਵਾਰ ਪਾਰਟੀ ਬਣਾਉਣ ਜਾ ਰਹੇ ਹਨ। ਇਸ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।

ਇਸ ਤੋਂ ਪਹਿਲਾਂ ਵੀ ਮੁਹੰਮਦ ਮੁਸਤਫਾ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਟਵੀਟ ਵਾਰ ਚੱਲਦੀ ਰਹੀ ਹੈ। ਮੁਹੰਮਦ ਮੁਸਤਫਾ ਹੀ ਨਹੀਂ ਨਵਜੋਤ ਸਿੰਘ ਸਿੱਧੂ ਵੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਉਨ੍ਹਾਂ 'ਤੇ ਟਵੀਟਾਂ ਰਾਹੀਂ ਹਮਲੇ ਕਰਦੇ ਰਹੇ ਹਨ।

ਅੱਜ ਤਕਰੀਬਨ 11 ਵਜੇ ਕੈਪਟਨ ਅਮਰਿੰਦਰ ਸਿੰਘ 11 ਵਜੇ ਕਰਨਗੇ ਪ੍ਰੈੱਸ ਕਾਨਫਰੰਸ

ਤੁਹਾਨੂੰ ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਪ੍ਰੈਸ ਕਾਨਫਰੰਸ ਕਰਨਗੇ ਤੇ ਕੋਈ ਵੱਡਾ ਐਲਾਨ ਕਰ ਸਕਦੇ ਹਨ। ਕਰੀਬ 11 ਵਜੇ ਕੈਪਟਨ ਅਮਰਿੰਦਰ ਸਿੰਘ ਪ੍ਰੈਸ ਕਾਨਫਰੰਸ ਕਰਨਗੇ। ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਕੈਪਟਨ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਪੰਜਾਬ ਕਾਂਗਰਸ 'ਚ ਲੰਬੇ ਸਮੇਂ ਤੋਂ ਚੱਲ ਰਹੇ ਕਾਟੋ ਕਲੇਸ਼ ਤੋਂ ਬਾਅਦ 18 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਕੁਝ ਦਿਨਾਂ ਬਾਅਦ 30 ਸਤੰਬਰ ਨੂੰ ਕਾਂਗਰਸ ਪਾਰਟੀ ਵੀ ਛੱਡ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਨੇ ਲਿਖਿਆ ਸੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ, 27 ਅਕਤੂਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਕਰਨਗੇ। ਇਸਦਾ ਉਨ੍ਹਾਂ ਦੇ ਫੇਸਬੁੱਕ ਪੇਜ 'ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਧਮਾਕਾ, ਕਰਨਗੇ ਇਹ ਐਲਾਨ

Last Updated : Oct 27, 2021, 10:20 AM IST

ABOUT THE AUTHOR

...view details