ਚੰਡੀਗੜ੍ਹ: ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਸੁਖਪਾਲ ਖਹਿਰਾ ਵੱਲੋਂ ਹਾਈਕੋਰਟ ਦੇ ਵਿੱਚ ਪਟੀਸ਼ਨ ਦਾਇਰ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਖਹਿਰਾ ਦੇ ਵੱਲੋਂ ਮੁਹਾਲੀ ਕੋਰਟ ਦੇ ਵਿੱਚ ਜ਼ਮਾਨਤ ਦੀ ਮੰਗ ਕਰਦੇ ਪਟੀਸ਼ਨ ਦਾਇਰ ਕੀਤੀ ਸੀ ਜਿਸਨੂੰ ਅਦਾਲਤ ਵਲੋਂ ਖਾਰਿਜ ਕਰ ਦਿੱਤਾ ਸੀ। ਹੁਣ ਉਨ੍ਹਾਂ ਵੱਲੋਂ ਜਮਾਨਤ ਦੀ ਮੰਗ ਕਰਦੇ ਹੋਏ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ।
ਹਾਈਕੋਰਟ ਨੇ ਖਹਿਰਾ ਦੀ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਈਡੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਈਡੀ ਨੂੰ 21 ਦਸੰਬਰ ਲਈ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਜਵਾਬ ਦਾਖਲ ਕਰਨ ਦੀ ਗੱਲ ਕਹੀ ਗਈ ਹੈ। ਨਾਲ ਹੀ ਹਾਈਕੋਰਟ ਵੱਲੋਂ ਈਡੀ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਗਈ ਹੈ।
ਜਿਕਰਯੋਗ ਹੈ ਕਿ ਈਡੀ ਵੱਲੋਂ ਖਹਿਰਾ ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲੇ ’ਚ 21 ਜਨਵਰੀ ਨੂੰ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਈਡੀ ਨੇ ਪਿਛਲੇ ਮਹੀਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਦੱਸ ਦਈਏ ਕਿ ਖਹਿਰਾ ਨੇ ਪਹਿਲਾਂ ਮੁਹਾਲੀ ਦੀ ਟਰਾਇਲ ਕੋਰਟ ਤੋਂ ਰੈਗੁਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸਨੂੰ ਕੋਰਟ ਨੇ 7 ਦਸੰਬਰ ਨੂੰ ਖ਼ਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਖਹਿਰਾ ਨੇ ਹਾਈ ਕੋਰਟ ਦਾ ਰੁਖ ਕਰ ਪਟੀਸ਼ਨ ਦਾਖ਼ਲ ਕਰ ਚੁਣੌਤੀ ਦਿੱਤੀ ਹੈ ਜਿਸ ’ਤੇ ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ ਕਰ ਜਵਾਬ ਦਾਖਲ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:ਬੇਅਦਬੀ ਮਾਮਲਾ: ਰਾਮ ਰਹੀਮ ਵੱਲੋਂ ਪੰਜਾਬ ਸਰਕਾਰ ਦੇ ਫੈਸਲੇ ਨੂੰ ਹਾਈਕੋਰਟ ’ਚ ਚੁਣੌਤੀ