ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਨੇ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ (Congress Joining) ਹੋਣ ਉਪਰੰਤ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਜਾ ਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੂਸੇਵਾਲਾ ਨੂੰ ਰਾਹੁਲ ਗਾਂਧੀ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਰਵਾਈ ਤੇ ਨਾਲ ਹੀ ਹਾਈਕਮਾਂਡ (Raja Waring entered Moosewala in Congress) ਨਾਲ ਜਾਣ-ਪਛਾਣ ਕਰਵਾਈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਰਹੇ।
ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਣ ਪਿੱਛੇ ਰਾਜਾ ਵੜਿੰਗ ਦੀ ਅਹਿਮ ਭੂਮਿਕਾ ਦੱਸੀ ਜਾ ਰਹੀ ਹੈ ਤੇ ਇਸ ਪੰਜਾਬੀ ਗਾਇਕ ਦੇ ਮਾਨਸਾ ਜਿਲ੍ਹੇ ਵਿੱਚ ਕਿਸੇ ਸੀਟ ਤੋਂ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 (Assembly Election 2022) ਵਿੱਚ ਉਮੀਦਵਾਰ ਬਣਨ ਦੇ ਚਰਚੇ ਵੀ ਸ਼ੁਰੂ ਹੋ ਗਏ ਹਨ। ਸਿੱਧੂ ਮੂਸੇਵਾਲਾ ਪੰਜਾਬੀ ਗਾਇਕੀ ਵਿੱਚ ਵਿਸ਼ਵ ਪੱਧਰ ’ਤੇ ਨਾਮਣਾ ਖੱਟ ਚੁੱਕੇ ਹਨ ਤੇ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਚੰਗੀ ਮਜਬੂਤੀ ਮਿਲੀ ਹੈ।