ਪੰਜਾਬ

punjab

ETV Bharat / city

ਕਿਸਾਨਾਂ ਪ੍ਰਤੀ ਮਾੜਾ ਸਰਕਾਰੀ ਰਵੱਈਆ ਪਹੁੰਚਾਉਂਦਾ ਹੈ ਦੁਖ- ਭਗਵੰਤ ਮਾਨ

ਕੇਂਦਰ ਅਤੇ ਸੂਬਾ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਦੀ ਸਾਂਸਦ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ 'ਚ ਨਿਖੇਦੀ ਕੀਤੀ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਗਰੰਟੀ ਨੂੰ ਯਕੀਨੀ ਬਣਾਉਣ ਦੀ ਗੱਲ ਆਖੀ ਹੈ।

ਭਗਵੰਤ ਮਾਨ
ਭਗਵੰਤ ਮਾਨ

By

Published : Nov 17, 2020, 6:25 PM IST

ਚੰਡੀਗੜ੍ਹ: ਖੇਤੀ ਸੁਧਾਰ ਕਾਨੂੰਨਾਂ 'ਤੇ ਕੇਂਦਰ ਦੇ ਰਵੱਈਏ ਦੀ ਸਾਂਸਦ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ 'ਚ ਨਿਖੇਦੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਹੈਡਕੁਆਟਰ ਤੋਂ ਜਾਰੀ ਬਿਆਨ 'ਚ ਭਗਵੰਤ ਮਾਨ ਨੇ ਕਿਹਾ ਕਿ ਦਿਨ ਰਾਤ ਮਿਹਨਤ ਕਰਕੇ ਲੋਕਾਂ ਲਈ ਅਨਾਜ ਪੈਦਾ ਕਰਨ ਵਾਲੇ ਕਿਸਾਨਾਂ ਪ੍ਰਤੀ ਮਾੜਾ ਸਰਕਾਰੀ ਰਵੱਈਆ ਦੇਖ ਕੇ ਦੁਖ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਅਤੇ ਮਜਦੂਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਜਦੋਂ ਤਕ ਕਿਸਾਨਾਂ ਅਤੇ ਮਜਦੂਰਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਜਾਂਦੇ ਉਦੋਂ ਤਕ ਉਹ ਸੰਘਰਸ਼ ਕਰਦੇ ਰਹਿਣਗੇ।

ਭਗਵੰਤ ਮਾਨ ਨੇ ਆਪਣੀ ਪਾਰਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਬਿਨਾਂ ਕਿਸੇ ਸਿਆਸੀ ਲਾਹੇ ਦੇ ਕਿਸਾਨਾਂ ਦੇ ਸ਼ੰਘਰਸ਼ 'ਚ ਸ਼ਾਮਲ ਹੋ ਰਹੀ ਹੈ। ਉਨ੍ਹਾਂ ਮੌਜੂਦਾ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜ੍ਹਦੇ ਹੋਏ ਸੂਬਾ ਸਰਕਾਰ ਵੱਲੋਂ ਐਮਐਸਪੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਹ ਵੀ ਪੱਕੀ ਗਾਰੰਟੀ ਦੇਣ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।

ਮਾਨ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਵੀ ਜੰਮ ਕੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੀ ਬਜਾਏ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੀ ਸੇਵਾ 'ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਮੁੱਖ ਮਕਸਦ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣਾ ਹੈ ਨਾ ਕਿ ਆਮ ਜਨਤਾ ਦੀ ਭਲਾਈ ਲਈ ਕੰਮ ਕਰਨਾ। ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਸੱਤਾ 'ਚ ਆਈ ਹੈ ਉਦੋਂ ਤੋਂ ਹੀ ਇਸ ਸਰਕਾਰ ਨੇ ਲੋਕ ਵਿਰੋਧੀ ਫ਼ੈਸਲੇ ਲਏ ਹਨ।

ਮਾਨ ਨੇ ਪੰਜਾਬ ਦੀ ਕੈਪਟਨ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਜੋ ਹੁਣ ਪੂਰੇ ਕਰਨ ਤੋਂ ਭੱਜ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੰਦਿਆਂ ਮਾਨ ਨੇ ਕਿਹਾ ਕਿ ਜਾਂ ਤਾਂ ਉਹ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਜਾਂ ਫਿਰ ਮੁੱਖ ਮੰਤਰੀ ਦੀ ਗੱਦੀ ਛੱਡਣ।

ABOUT THE AUTHOR

...view details