ਚੰਡੀਗੜ੍ਹ:ਪੰਜਾਬ ਸਰਕਾਰ (Government of Punjab) ਸੂਬੇ ਵਿੱਚ ਕੇਂਦਰ ਸਰਕਾਰ (Central Government) ਵੱਲੋਂ ਵਧਾਏ ਗਏ ਬੀਐਸਐਫ਼ ਦੇ ਦਾਇਰੇ (Scope of BSF) ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਇਜਲਾਸ ਤੋਂ ਪਹਿਲਾਂ ਹੀ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾੜੀ (MP Manish Tewari) ਨੇ ਆਪਣੇ ਹੀ ਸਰਕਾਰ ਖ਼ਿਲਾਫ਼ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜੋ:ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ
ਸਾਂਸਦ ਮਨੀਸ਼ ਤਿਵਾੜੀ (MP Manish Tewari) ਨੇ ਟਵੀਟ ਕਰਦੇ ਹੋਏ ਲਿਖਿਆ ਕਿ ਕੇਂਦਰ ਸਰਕਾਰ (Central Govt) ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤੇ ਨੂੰ ਕਰੀਬ ਇੱਕ ਮਹੀਨਾ ਹੋ ਗਿਆ ਹੈ ਜਿਸ ਵਿੱਚ ਬੀ.ਐਸ.ਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਹੈ, ਪਰ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਨੋਟੀਫਿਕੇਸ਼ਨ ਨੂੰ ਧਾਰਾ 131 ਤਹਿਤ (Article 131) ਸੁਪਰੀਮ ਕੋਰਟ (Supreme Court) ਵਿੱਚ ਚੁਣੌਤੀ ਕਿਉਂ ਨਹੀਂ ਦਿੱਤੀ ? ਕੀ ਇਹ ਸਿਰਫ਼ ਵਿਰੋਧ ਦਾ ਪ੍ਰਤੀਕ ਹੈ ?
ਜਿੱਥੇ ਪਹਿਲਾਂ ਵਿਰੋਧੀਆਂ ਵੱਲੋਂ ਬੀਐਸਐਫ਼ ਦੇ ਮੁੱਦੇ ਨੂੰ ਲੈ ਕੇ ਚੰਨੀ ਸਰਕਾਰ ’ਤੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ, ਉਥੇ ਹੀ ਹੁਣ ਸਾਂਸਦ ਮਨੀਸ਼ ਤਿਵਾੜੀ (MP Manish Tewari) ਨੇ ਵੀ ਆਪਣੇ ਹੀ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।