ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੀ ਕਲੀਨ ਚਿੱਟ (Channi got clean chit) ’ਤੇ ਆਮ ਆਦਮੀ ਪਾਰਟੀ ਤੇ ਭਾਜਪਾ ਦੇ ਨਿਸ਼ਾਨੇ ਸਾਧੇ ਹਨ। ਉਹਨਾਂ ਨੇ ਕਿਹਾ ਹੈ ਕਿ ਆਪ ਤੇ ਭਾਜਪਾ ਦੇ ਆਗੂ ਜੋ ਮੁੱਖ ਮੰਤਰੀ ’ਤੇ ਝੂਠੇ ਇਲਜ਼ਾਮ ਲਗਾ ਰਹੇ ਸਨ ਉਹ ਅੱਜ ਮੂੰਹ ਦੇ ਭਾਰ ਡਿੱਗੇ ਹਨ।
ਇਹ ਵੀ ਪੜੋ:PM ਮੋਦੀ ਦੀ ਪੰਜਾਬ ਫੇਰੀ ਦਾ ਮੁੜ ਵਿਰੋਧ ਕਰਨਗੇ ਕਿਸਾਨ, ਰੈਲੀ ਵਾਲੇ ਦਿਨ ਸਾੜਣਗੇ ਪੁਤਲੇ
ਚੰਨੀ ਖ਼ਿਲਾਫ਼ ਨਹੀਂ ਮਿਲਿਆ ਕੋਈ ਸਬੂਤ
ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਰਾਘਵ ਚੱਢਾ ਰਸਤਾ ਭੁੱਲ ਕੇ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਅਤੇ ਉੱਥੇ ਵੀਡੀਓ ਬਣਾ ਕੇ ਪੰਜਾਬ ਦੇ ਰਾਜਪਾਲ ਸਾਹਮਣੇ ਪੇਸ਼ ਹੋਏ। ਹੈਰਾਨੀ ਦੀ ਗੱਲ ਇਹ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਲੈਫਟੀਨੈਂਟ ਗਵਰਨਰ ਇੱਕ ਗੱਲ ਨਹੀਂ ਸੁਣਦੇ, ਇੱਥੋਂ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਨੂੰ ਆਸਾਨੀ ਨਾਲ ਮਿਲਣ ਦਾ ਮੌਕਾ ਮਿਲ ਗਿਆ ਅਤੇ ਗਵਰਨਰ ਨੇ ਜਾਂਚ ਬਿਠਾਈ, ਪਰ ਚੰਨੀ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ।