ਮੁਹਾਲੀ:ਕਾਂਗਰਸ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕਸਭਾ ਦੇ ਮੈਂਬਰ ਮਨੀਸ਼ ਤਿਵਾੜੀ ਵੱਲੋਂ ਜ਼ਿਲ੍ਹੇ ਐਸਏਐਸ ਨਗਰ ਵਿੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ’ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਮਿਲੀ ਜਾਣਕਾਰੀ ਮੁਤਾਬਿਕ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ ਦੀ ਯੋਜਨਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਜਲ ਸਪਲਾਈ ਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ, ਖੇਤੀਬਾੜੀ, ਜ਼ਿਲਾ ਸਿੱਖਿਆ ਵਿਭਾਗ (ਐਲੀਮੈਂਟਰੀ) ਅਤੇ (ਸੈਕੰਡਰੀ), ਮਗਨਰੇਗਾ, ਆਜੀਵਿਕਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਜ਼ਿਲਾ ਭਲਾਈ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਿਹਤ ਵਿਭਾਗ, ਆਰ. ਸੇਟੀ ਸਕੀਮ ਅਤੇ ਬਾਗਬਾਨੀ ਸਮੇਤ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਜ਼ਿਲੇ ਵਿੱਚ ਲੋਕਾਂ ਦੀ ਸਹੂਲਤ ਲਈ ਸਫ਼ਲਤਾ ਨਾਲ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜੋ:CM ਮਾਨ ਵੱਲੋਂ ਟੈਕਸਟਾਈਲ ਪਾਰਕ ਦੀ ਸਥਾਪਨਾ ਲਈ ਫਤਿਹਗੜ੍ਹ ਸਾਹਿਬ ਵਿੱਚ 1000 ਏਕੜ ਜ਼ਮੀਨ ਦੀ ਪੇਸ਼ਕਸ਼