ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਆਗਵਾਹ ਮਾਮਲੇ 'ਚ ਵੀਰਵਾਰ ਨੂੰ ਮੋਹਾਲੀ ਅਦਾਲਤ 'ਚ ਸੁਣਵਾਈ ਹੋਈ। ਇਸ ਦੌਰਾਨ ਇਸ ਮਾਮਲੇ 'ਚ ਨਾਮਜ਼ਦ ਸਬ ਇੰਸਪੈਕਟਰ ਜਗੀਰ ਸਿੰਘ ਅਤੇ ਅਨੋਖ ਸਿੰਘ ਨੂੰ ਮਿਲੀ ਜ਼ਮਾਨਤ ਦੇ ਮਾਮਲੇ 'ਚ ਅਦਾਲਤ 'ਚ ਦਾਇਰ ਕੀਤੀਆਂ 2 ਅਰਜ਼ੀਆਂ 'ਤੇ ਜਵਾਬ ਦੇਣ ਲਈ ਉਨ੍ਹਾਂ ਦੇ ਵਕੀਲ ਵੱਲੋਂ ਸਮਾਂ ਮੰਗਿਆ ਗਿਆ।
ਮੁਲਤਾਨੀ ਅਗਵਾਹ ਮਾਮਲੇ 'ਚ ਮੋਹਾਲੀ ਅਦਾਲਤ 'ਚ ਹੋਈ ਸੁਣਵਾਈ - multani kidnapping case
ਮੁਲਤਾਨੀ ਅਗਵਾਹ ਮਾਮਲੇ 'ਚ ਨਾਮਜ਼ਦ ਸਬ ਇੰਸਪੈਕਟਰ ਜਗੀਰ ਸਿੰਘ ਅਤੇ ਅਨੋਖ ਸਿੰਘ ਨੂੰ ਮਿਲੀ ਜ਼ਮਾਨਤ ਦੇ ਮਾਮਲੇ 'ਚ ਅਦਾਲਤ 'ਚ ਦਾਇਰ ਕੀਤੀਆਂ 2 ਅਰਜ਼ੀਆਂ 'ਤੇ ਜਵਾਬ ਦੇਣ ਲਈ ਉਨ੍ਹਾਂ ਦੇ ਵਕੀਲ ਵੱਲੋਂ ਸਮਾਂ ਮੰਗਿਆ ਗਿਆ।
ਰਜਨੀਸ਼ ਗਰਗ ਦੀ ਅਦਾਲਤ ਨੇ ਸਮਾਂ ਦਿੰਦਿਆਂ ਮਾਮਲੇ ਦੀ ਸੁਣਵਾਈ ਲਈ 7 ਅਗਸਤ ਦੀ ਤਰੀਕ ਤੈਅ ਕੀਤੀ ਹੈ। ਇਸ ਮਾਮਲੇ 'ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 4 ਲੋਕਾਂ ਨੂੰ ਪਹਿਲਾਂ ਹੀ ਜ਼ਮਾਨਤ ਦਿੱਤੀ ਜਾ ਚੁੱਕੀ ਹੈ।
ਦੱਸਣਯੋਗ ਹੈ ਕਿ ਸਾਲ 1991 ਵਿੱਚ ਚੰਡੀਗੜ੍ਹ ਦੇ ਤਤਕਾਲੀ ਐਸਐਸਪੀ ਸੁਮੇਧ ਸਿੰਘ ਸੈਣੀ 'ਤੇ ਉਸ ਹਮਲਾ ਹੋਇਆ ਸੀ ਜਿਸ ਵਿੱਚ ਸੈਣੀ ਦੇ ਚਾਰ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ। ਕਥਿਤ ਤੌਰ 'ਤੇ ਇਸ ਮਾਮਲੇ ਵਿੱਚ ਸੈਣੀ ਦੇ ਹੁਕਮਾਂ 'ਤੇ ਪੁਲਿਸ ਵੱਲੋਂ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ। ਪਰਿਵਾਰ ਨੇ ਇਲਜ਼ਾਮ ਲਗਾਇਆ ਸੀ ਕਿ ਪੁਲਿਸ ਹਿਰਾਸਤ ਦੌਰਾਨ ਤਸੀਹੇ ਦੇਣ ਕਾਰਨ ਬਲਵੰਤ ਮੁਲਤਾਨੀ ਦੀ ਮੌਤ ਹੋ ਗਈ ਸੀ।