ਚੰਡੀਗੜ੍ਹ: ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ (Freedom fighter Lala Lajpat Rai) ਜੀ ਦੀ ਅੱਜ ਬਰਸੀ ਹੈ। ਉਨ੍ਹਾਂ ਦੀ ਬਰਸੀ ਤੇ ਅੱਜ ਪੂਰਾ ਦੇਸ਼ ਉਨ੍ਹਾਂ ਨੂੰ ਨਮਨ ਕਰ ਰਿਹਾ ਹੈ। ਲਾਲਾ ਲਾਜਪਤ ਰਾਏ (Lala Lajpat Rai) ਭਾਰਤ ਦੇ ਇੱਕ ਮਹਾਨ ਅਜ਼ਾਦੀ ਘੁਲਾਟੀਆ ਸਨ। ਉਨ੍ਹਾਂ ਨੂੰ ਪੰਜਾਬ ਕੇਸਰੀ (Punjab Kesari) ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਉਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਆਗੂਆਂ ਲਾਲ-ਬਾਲ-ਪਾਲ ਵਿੱਚੋਂ ਇੱਕ ਸਨ।
ਉਨ੍ਹਾਂ ਨੇ ਸੰਨ 1928 ਵਿੱਚ ਸਾਈਮਨ ਕਮੀਸ਼ਨ (Simon Commission) ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਉਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ। ਆਖ਼ਿਰ 17 ਨਵੰਬਰ 1928 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।
ਲਾਜਾ ਲਾਜਪਤ ਰਾਏ ਜੀ ਦੀ ਬਰਸੀ ਪੂਰੀ ’ਤੇ ਅੱਜ ਪੂਰਾ ਦੇਸ਼ ਉਨ੍ਹਾਂ ਨੂੰ ਨਮਨ ਕਰ ਰਿਹਾ ਹੈ। ਇਸਦੇ ਨਾਲ ਦੀ ਹੀ ਉਨ੍ਹਾਂ ਦੇ ਦੇਸ਼ ਦੀ ਆਜ਼ਾਦੀ ਵਿੱਚ ਪਾਏ ਹਿੱਸੇ ਨੂੰ ਵੀ ਯਾਦ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਤੋਂ ਇਲਾਵਾ ਹੋਰ ਵੱਡੇ ਲੀਡਰਾਂ, ਸਮਾਜ ਸੇਵੀ ਅਤੇ ਆਮ ਲੋਕ ਉਨ੍ਹਾਂ ਨੂੰ ਨਮਨ ਹੋ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਵੱਲੋਂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
ਲਾਲਾ ਲਾਜਪਤ ਰਾਏ ਦਾ ਜਨਮ 1865 ’ਚ ਪੰਜਾਬ ਦੇ ਮੋਗਾ (Moga) ਜ਼ਿਲ੍ਹੇ ਦੇ ਪਿੰਡ ਢੁੱਡੀਕੇ ਵਿਖੇ ਇੱਕ ਹਿੰਦੂ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਨੇ ਕੁਝ ਸਮਾਂ ਹਰਿਆਣਾ ਦੇ ਰੋਹਤਕ ਅਤੇ ਹਿਸਾਰ ਸ਼ਹਿਰਾਂ ਵਿੱਚ ਵਕਾਲਤ ਵੀ ਕੀਤੀ ਸੀ।ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਗਰਮ ਦਲ ਦੇ ਪ੍ਰਮੁੱਖ ਆਗੂਆ ਦੇ ਵਿੱਚੋਂ ਇੱਕ ਸਨ। ਬਾਲ ਗੰਗਾਧਰ ਤਿਲਕ ਅਤੇ ਬਿਪਿਨ ਚੰਦਰ ਪਾਲ ਦੇ ਨਾਲ ਇਸ ਤ੍ਰਿਮੂਰਤੀ ਨੂੰ ਲਾਲ-ਬਾਲ-ਪਾਲ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਇਨ੍ਹਾਂ ਤਿੰਨਾਂ ਆਗੂਆਂ ਵੱਲੋਂ ਸੁਤੰਤਰਾ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੋ ਗਿਆ ਸੀ।
ਇਹ ਵੀ ਪੜ੍ਹੋ:ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੁੰ ਸਲਾਮ